best platform for news and views

ਅਕਾਲੀਆਂ ਨੇ ਗੁੰਡਾਗਰਦੀ ਕਰਵਾਉਣ ਲਈ ਗੁੰਡਿਆਂ ਨੂੰ ਟੋਪੀਆਂ ਪਹਿਣਾ ਕੇ ਪੰਜਾਬ ਭਰ ‘ਚ ਭੇਜਿਆ : ਵੜੈਚ

Please Click here for Share This News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਅਕਾਲੀ-ਭਾਜਪਾ-ਕਾਂਗਰਸ ਗਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਇਸ ਕਾਰਨ ਉਨਾਂ ਵੱਲੋਂ ਆਪਣੇ ਗੁੰਡਿਆਂ ਨੂੰ  “ਆਪ ਵਲੰਟੀਅਰਾਂ” ਦੇ ਭੇਸ ਵਿੱਚ ਤਿਆਰ ਕੀਤਾ ਹੈ, ਤਾਂ ਜੋ ਪੰਜਾਬ ਵਿੱਚ ਪਾਰਟੀ ਦਾ ਨਾਂਅ ਖਰਾਬ ਕੀਤਾ ਜਾ ਸਕੇ।

ਵੜੈਚ ਨੇ ਕਿਹਾ ਕਿ ਖਾਸ ਜਾਣਕਾਰੀ ਅਨੁਸਾਰ ਅਜਿਹੇ ਹਾਜਾਰਾਂ ਗੁੰਡੇ ਪੂਰੇ ਪੰਜਾਬ ਵਿੱਚ ਫੈਲ ਚੁੱਕੇ ਹਨ ਅਤੇ ਉਨਾਂ ਵੱਲੋਂ ਖੁਦ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੱਸਿਆ ਜਾ ਰਿਹਾ ਹੈ। ਵੜੈਚ ਨੇ ਕਿਹਾ ਕਿ ਇਨਾਂ ਗੁੰਡਿਆਂ ਵੱਲੋਂ ਜਨਤਕ ਥਾਵਾਂ ਉਤੇ ਸ਼ਰਾਬ ਪੀਣਾ, ਲੋਕਾਂ ਨੂੰ ਸ਼ਰਾਬ ਵੰਡਣੀ ਅਤੇ ਜਨਤਾ ਦੇ ਸਾਹਮਣੇ ਗੁੰਡਾਗਰਦੀ ਕਰਨ ਜਿਹੀਆਂ ਗੈਰਕਾਨੂੰਨੀ ਗਤਿਵਿਧੀਆਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਵੜੈਚ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਅਜਿਹੇ ਗੁੰਡੇ ਵਿਖਾਈ ਦੇਣ, ਉਨਾਂ ਨੂੰ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ ਇਸ ਬਾਰੇ ਤੁਰੰਤ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ ਤਾਂਕਿ ਉਨਾਂ ਦੇ ਦੂਜੀਆਂ ਪਾਰਟੀਆਂ ਨਾਲ ਅਸਲੀ ਰਿਸ਼ਤਿਆਂ ਦਾ ਖੁਲਾਸਾ ਹੋ ਸਕੇ।

ਇਸ ਤੋਂ ਪਹਿਲਾਂ ਵੀ ਅਕਾਲੀ ਦਲ ਵੱਲੋਂ ਅਜਿਹੇ ਕਈ ਘਟੀਆ ਹਥਕੰਡੇ ਅਪਣਾਏ ਜਾ ਚੁੱਕੇ ਹਨ, ਖਾਸਕਰ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਰੈਲੀ ਦੌਰਾਨ। ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਅਕਾਲੀਆਂ ਤੇ ਕਾਂਗਰਸੀਆਂ ਦੇ ਇਨਾਂ ਹਥਕੰਡਿਆਂ ਨੂੰ ਚੰਗੀ ਤਰਾਂ ਜਾਣਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਘਟੀਆ ਹਰਕਤਾਂ ਅਕਾਲੀਆਂ ਵੱਲੋਂ ਸੋਸ਼ਲ ਮੀਡੀਆ ਉਤੇ ਵੀ ਕੀਤੀਆਂ ਗਈਆਂ ਹਨ।

Please Click here for Share This News

Leave a Reply

Your email address will not be published. Required fields are marked *