best platform for news and views

ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫਤਰ ਦਾ ਉਦਘਾਟਨ ਹੋਇਆ 

Please Click here for Share This News

ਮਾਛੀਵਾੜਾ ਸਾਹਿਬ, 4 ਮਈ (ਹਰਪ੍ਰੀਤ ਸਿੰਘ ਕੈਲੇ) – ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਨੇ ਲੋਕ ਸਭਾ ਹਲਕਾ ਫਤਿਹਗੜ• ਤੋਂ ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਮਾਛੀਵਾੜਾ ‘ਚ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਉਪਰੰਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ. ਉਮੈਦਪੁਰ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹਨ ਤੇ ਹੁਣ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਜਥੇ.ਸੰਤਾ ਸਿੰਘ ਉਮੈਦਪੁਰ ਨੇ ਕਿਹਾ ਕਿ ਲੋਕਾਂ ਨੂੰ ਝੂਠੇ ਵਾਅਦੇ ਤੇ ਛਲਾਵਿਆਂ ਨਾਲ ਇੱਕ ਵਾਰ ਠੱਗ ਚੁੱਕੀ ਕਾਂਗਰਸ ਹੁਣ ਦੁਬਾਰਾ ਵਰਗਲਾ ਨਹੀਂ ਸਕਦੀ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਕਾਂਗਰਸੀਆਂ ਨੂੰ ਮੂੰਹ ਨਹੀਂ ਲਗਾ ਰਹੇ ਤੇ ਅਕਾਲੀ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਯੂਥ ਆਗੂ ਕਰਮਜੀਤ ਸਿੰਘ ਲੋਪੋਂ, ਹਰਜਤਿੰਦਰ ਸਿੰਘ ਬਾਜਵਾ, ਅਕਾਲੀ ਦਲ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ,  ਦੇਸ ਰਾਜ ਸਿੰਘ ਰਹੀਮਾਂਬਾਦ, ਕਰਮਜੀਤ ਸਿੰਘ ਗਰੇਵਾਲ, ਸੰਜੀਵ ਲੀਹਲ, ਨਰਿੰਦਰ ਸਿੰਘ ਧਨੋਆ, ਅਰੁਣ ਲੂਥਰਾ, ਬਾਬਾ ਜਗਰੂਪ ਸਿੰਘ ਸਾਹਨੇਵਾਲ, ਮਨਜੀਤ ਸਿੰਘ ਮੱਕੜ, ਯੂਥ ਆਗੂ ਪ੍ਰਭਦੀਪ ਸਿੰਘ ਰੰਧਾਵਾ, ਜੁਗਰਾਜ ਸਿੰਘ ਮੰਡ, ਡਾ. ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ ਬੈਂਸ, ਪਿੰ੍ਰਸ ਮਿੱਠੇਵਾਲ, ਮਨਪ੍ਰੀਤ ਸਿੰਘ, ਟਹਿਲ ਸਿੰਘ ਔਜਲਾ, ਉਪਜਿੰਦਰ ਸਿੰਘ, ਆਦਿ ਵੀ ਮੌਜੂਦ ਸਨ।
ਫੋਟੋ ਕੈਪਸ਼ਨ


ਮਾਛੀਵਾੜਾ ਅਕਾਲੀ ਦਲ : ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਮਾਛੀਵਾੜਾ ‘ਚ ਚੋਣ ਦਫਤਰ ਦਾ ਉਦਘਾਟਨ ਕਰਦੇ ਹੋਏ ਸੰਤਾ ਸਿੰੰਘ ਉਮੈਦਪੁਰ ਤੇ ਹੋਰ।

Please Click here for Share This News

Leave a Reply

Your email address will not be published. Required fields are marked *