best platform for news and views

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਪਰਵਾਨ

Please Click here for Share This News

ਚੰਡੀਗੜ•/29 ਸਤੰਬਰ/ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤੇ ਅਸਤੀਫਿਆਂ ਨੂੰ ਤੁਰੰਤ ਪਰਵਾਨ ਕਰ ਲਿਆ ਹੈ।
ਇਸ ਦਾ ਖੁਲਾਸਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਸਰਦਾਰ ਲੰਗਾਹ ਦਾ ਇੱਕ ਸੁਨੇਹਾ ਪ੍ਰਾਪਤ ਹੋਇਆ ਹੈ, ਜਿਸ ਵਿਚ ਉਹਨਾਂ ਨੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਦੇ ਕੇ ਖੁਦ ਨੂੰ ਕਾਨੂੰਨੀ ਪ੍ਰਕਿਰਿਆ ਦੇ ਸਾਹਮਣੇ ਪੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਉਹਨਾਂ ਕਿਹਾ ਕਿ ਮੈਂ ਇਹਨਾਂ ਅਸਤੀਫਿਆਂ ਨੂੰ ਸਵੀਕਾਰ ਕਰ ਲਿਆ ਹੈ।

Please Click here for Share This News

Leave a Reply

Your email address will not be published. Required fields are marked *