best platform for news and views

ਅਕਾਲੀ ਦਲ ਦੇ ਵਰਕਰਾਂ ਵੱਲੋਂ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਚੋਣ ਪ੍ਰਚਾਰ

Please Click here for Share This News

ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਵੱਲੋਂ ਵਰਕਰਾਂ ਨੂੰ ਨਾਲ ਲੈ ਕੇ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਤੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਕਿਹਾ ਕਿ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਦੇ ਸਤਾਏ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਅਕਾਲੀ ਦਲ ਤੇ ਭਾਜਪਾ ਨੇ ਹੀ ਲੋਕਾਂ ਦੀ ਬਾਂਹ ਫੜੀ ਹੈ ਤੇ ਅਕਾਲੀ ਦਲ ਵੱਲੋਂ ਚਲਾਈ ਯੋਜਨਾਵਾਂ ਦਾ ਲੱਖਾਂ ਲੋਕ ਫਾਇਦਾ ਲੈ ਰਹੇ ਹਨ ਜਦਕਿ ਕਾਂਗਰਸ ਸਰਕਾਰ ਇਨਾਂ ਨੂੰ ਬੰਦ ਕਰਨ ਤੇ ਤੁਲੀ ਹੋਈ ਹੈ। ਉਨ•ਾਂ ਕਿਹਾ ਕਿ ਕਾਂਗਰਸ ਝੂਠੇ ਵਾਅਦੇ ਕਰਕੇ ਸੱਤਾ ਵਿਚ ਤਾਂ ਆ ਗਈ ਪਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ‘ਚ ਨਾਕਾਮ ਰਹੀ ਹੈ ਤੇ ਲੋਕਾਂ ਨਾਲ ਹੋ ਰਹੀਆਂ ਵਧੀਕੀਆਂ ਦਾ ਜਵਾਬ ਹੁਣ ਲੋਕ 19 ਮਈ ਨੂੰ ਕਾਂਗਰਸ ਦਾ ਬੋਰੀਆ ਬਿਸਤਰਾ ਗੋਲ ਕਰਕੇ ਦੇਣਗੇ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਰਬਾਰਾ ਸਿੰਘ ਗੁਰੂ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਤਾਂ ਜੋ ਪੰਜਾਬ ਨੂੰ ਕਾਂਗਰਸ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਵਿੰਦਰਪਾਲ ਸਿੰਘ ਵਿੱਕੀ, ਉਪਜਿੰਦਰ ਸਿੰਘ ਔਜਲਾ, ਕਰਮਜੀਤ ਸਿੰਘ ਲੋਪੋਂ, ਡਾ. ਮਨਪ੍ਰੀਤ ਸਿੰਘ, ਸਤਨਾਮ ਸਿੰਘ, ਮੋਹਣ ਸਿੰਘ ਤੇ ਹੈਪੀ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਰਕਰ ਮੌਜੂਦ ਸਨ।


ਫੋਟੋ ਕੈਪਸ਼ਨ
ਮਾਛੀਵਾੜਾ ਜਸਪਾਲ ਜੱਜ : ਉਮੀਦਵਾਰ ਦਰਾਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਤੇ ਹੋਰ।

Please Click here for Share This News

Leave a Reply

Your email address will not be published. Required fields are marked *