best platform for news and views

ਅਕਾਲ ਤਖਤ ਸਾਹਿਬ ਵਲੋਂ ਲੰਗਾਹ ਨੂੰ ਪੰਥ ਵਿਚੋਂ ਛੇਕਿਆ

Please Click here for Share This News

Malwa News Bureau

ਅੰਮ੍ਰਿਤਸਰ ਸਾਹਿਬ : ਅੱਜ ਇਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਪੰਜ ਪਿਆਰਿਆਂ ਦੀ ਮੀਟਿੰਗ ਹੋਈ, ਜਿਸ ਵਿਚ ਪਿਛਲੇ ਦਿਨਾਂ ਤੋਂ ਬਲਾਤਕਾਰ ਦੇ ਦੋਸ਼ਾਂ ਕਾਰਨ ਚਰਚਾ ਵਿਚ ਆਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ ਗਿਆ।
ਗਿਆਨੀ ਗੁਰਬਚਨ ਸਿੰਘ ਨੇ ਮੀਡੀਆ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਖਿਲਾਫ ਬਲਾਤਕਾਰ ਦੇ ਦੋਸ਼ ਲੱਗਣ ਅਤੇ ਉਸਦੀ ਅਸ਼ਲੀਲ ਵੀਡੀਓ ਜਾਰੀ ਹੋਣ ਨਾਲ ਸਿੱਖ ਪੰਥ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ ਪੰਜ ਤਖਤਾਂ ਦੇ ਜਥੇਦਾਰ ਸਾਹਿਬਾਨਾਂ ਨੇ ਸ੍ਰੀ ਲੰਗਾਹ ਨੂੰ ਪੰਥ ਵਿਚੋਂ ਛੇਕਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਸਿੱਖ ਸ੍ਰੀ ਲੰਗਾਹ ਨਾਲ ਕੋਈ ਵੀ ਵਾਹ ਵਾਸਤਾ ਨਾ ਰੱਖੇ ਅਤੇ ਕਿਸੇ ਵੀ ਧਾਰਮਿਕ ਸੰਸਥਾ ਵਿਚ ਸ੍ਰੀ ਲੰਗਾਹ ਨੂੰ ਸ਼ਾਮਲ ਨਾ ਕੀਤਾ ਜਾਵੇ। ਇਸੇ ਦੌਰਾਨ ਡੇਰਾ ਸੱਚਾ ਸੌਦਾ ਵਿਖੇ ਵੋਟਾਂ ਮੰਗਣ ਗਏ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜਨ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆ ਕੇ ਆਪਣਾ ਪੱਖ ਰੱਖਣ ਦਾ ਇਕ ਹੋਰ ਮੌਕਾ ਦਿੱਤਾ ਗਿਆ ਹੈ।

Please Click here for Share This News

Leave a Reply

Your email address will not be published. Required fields are marked *