ਧੂਰੀ (ਪ੍ਰਵੀਨ ਗਰਗ) ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰ. ਹਰੀ ਸਿੰਘ ਦੇ ਹੱਕ ਵਿੱਚ ਗੱਲਬਾਤ ਕਰਦਿਆਂ ਡਾ. ਰਾਜਵੀਰ ਸਿੰਘ ਲਸੋਈ ਜ਼ਿਲਾ੍ਹ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਇਸ ਵਾਰ ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਏਗਾ । ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 2 ਅੱਖਰਾਂ ਤੱਕ ਰਹਿ ਗਈ ਸੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚੋਂ ਗਿਣਤੀ 10 ਤੋਂ ਹੇਠਾਂ ਹੀ ਰਹੇਗੀ। ਸੰਨ 1945 ਵਿੱਚ ਇੰਦਰਾ ਗਾਂਧੀ ਵੱਲੋਂ ਦੇਸ਼ ਵਿੱਚ ਐਲਾਨੀ ਐਮਰਜੈਂਸੀ ਤੋਂ ਬਾਅਦ ਕਾਂਗਰਸ ਨੇ ਕਦੇ ਵੀ ਲੋਕ ਰਾਜ ਵਿੱਚ ਵਿਸ਼ਵਾਸ ਨਹੀਂ ਰੱਖਿਆ। ਐਮਰਜੈਂਸੀ ਦੌਰਾਨ ਜਿੱਥੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਗਿਆ, ਉੱਥੇ ਨਿਆਂ ਪਾਲਿਕਾ ਨੂੰ ਵੀ ਕਾਂਗਰਸ ਨੇ ਆਪਣੇ ਹੱਕਾਂ ਲਈ ਹੀ ਵਰਤਿਆ। ਇਹ ਰਿਵਾਇਤ ਕਾਂਗਰਸ ਵਿੱਚ ਇੰਦਰਾ ਗਾਂਧੀ ਤੋਂ ਸ਼ੁਰੂ ਹੋ ਕੇ ਬਰਕਰਾਰ ਚੱਲ ਰਹੀ ਹੈ। ਇਸ ਦੀ ਮਿਸਾਲ ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਗਾਂਧੀ ਪਰਿਵਾਰ ਦੇ ਹੱਥਾਂ ਵਿੱਚ ਰਹਿਣਾ ਸਾਬਤ ਕਰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਦਾ ਹੀ ਜਮਹੂਰੀ ਤਾਕਤਾਂ ਦਾ ਸਾਥ ਦਿੱਤਾ ਹੈ । ਕੇਜਰੀਵਾਲ ਦਾ ਡਿਕਟੇਟਰਸ਼ਿਪ ਦਾ ਸੁਭਾਅ ਵੀ ਲੋਕਾਂ ਨੂੰ ਪਸੰਦ ਨਹੀਂ ਹੈ।ਫਰਵਰੀ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੋਟ ਨਹੀਂ ਪਾਉਣਗੇ ਜਿਸ ਦੇ ਨਤੀਜੇ ਵਜੌਂ ਅਕਾਲੀ-ਭਾਜਪਾ ਗੱਠਜੋੜ ਸਰਕਾਰ ਅੱਗੇ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਸਰਕਾਰ ਬਨਾਏਗਾ। ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਵੀ ਅਕਾਲੀ-ਭਾਜਪਾ ਸਰਕਾਰ ਦਾ ਬਨਣਾ ਜਰੂਰੀ ਹੈ।