best platform for news and views

ਅਜਾਇਬ ਭੱਟੀ ਵੱਲੋਂ ਗੁਰੂ ਨਾਨਕ ਉਤਸਵ ਦੀ ਸਫ਼ਲਤਾ ਲਈ ਹਲਕਾ ਮਲੋਟ ਦੇ ਵਾਸੀਆਂ ਦਾ ਧੰਨਵਾਦ

Please Click here for Share This News

ਚੰਡੀਗੜ, 30 ਨਵੰਬਰ :
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਵਿਖੇ ਕਰਾਏ ਗਏ ‘ਗੁਰੂ ਨਾਨਕ ਉਤਸਵ’ ਨੂੰ ਸਫ਼ਲ ਬਣਾਉਣ ਲਈ ਹਲਕਾ ਮਲੋਟ ਵਾਸੀਆਂ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਇਹ ਉਤਸਵ 27 ਨਵੰਬਰ ਨੂੰ ਮਲੋਟ ਦੀ ਦਾਣਾ ਮੰਡੀ ਵਿਖੇ ਕਰਵਾਇਆ ਗਿਆ।
ਸ੍ਰੀ ਭੱਟੀ ਨੇ ਦੱਸਿਆ ਕਿ ਇਸ ਸਮਾਗਮ ਦਾ ਮਕਸਦ ਲੋਕਾਂ ਖਾਸ ਤੌਰ ‘ਤੇ ਨੌਜਵਾਨ ਪੀੜ•ੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਜੋੜਨਾ ਸੀ। ਇਸ ਵਿੱਚ ਅਸੀਂ ਸਫ਼ਲ ਵੀ ਰਹੇ ਅਤੇ ਇਸ ਉਤਸਵ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਗੁਰੂ ਸਾਹਿਬ ਦੇ ਫ਼ਲਸਫੇ ਬਾਰੇ ਕਰਾਏ ਗਏ ਭਾਸ਼ਣ ਮੁਕਾਬਲੇ ਵਿੱਚ ਬੱਚਿਆਂ ਦੀ ਰੁਚੀ ਅਤੇ ਗਿਆਨ ਦੇਖਣਯੋਗ ਸੀ।

ਉਨਾਂ ਕਿਹਾ ਕਿ ਗੁਰੂ ਸਾਹਿਬ ਦਾ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਅੱਜ ਵੀ ਸਫਲ ਤੇ ਸਬਰ-ਸੰਤੋਖ ਵਾਲੀ ਜ਼ਿੰਦਗੀ ਦਾ ਮੂਲ ਮੰਤਰ ਹੈ। ਉਨਾਂ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਜ਼ਿਲਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ, ਨਾਰਥ ਜ਼ੋਨ ਕਲਚਰਲ ਸੈਂਟਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਸੰਗੀਤ ਨਾਟਕ ਅਕਾਦਮੀ ਨੂੰ ਵਧਾਈ ਦਿੱਤੀ, ਜਿਨਾਂ ਦੀ ਮਿਹਨਤ ਸਦਕਾ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।
ਸ੍ਰੀ ਭੱਟੀ ਨੇ ਕਿਹਾ ਕਿ ਉਹ ਵੱਡੇ ਭਾਗਾਂ ਵਾਲੇ ਹਨ, ਜਿਨਾਂ ਨੂੰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੇ ਗਵਾਹ ਬਣਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਪ੍ਰਕਾਸ਼ ਪੁਰਬ ਸਬੰਧੀ ਵੱਡੇ ਪੱਧਰ ਉਤੇ ਸਮਾਗਮ ਕਰਾਏ ਗਏ ਅਤੇ 55ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬੇ ਦੇ ਹਰੇਕ ਜ਼ਿਲ•ੇ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਮਿਊਜ਼ੀਅਮ ਸ਼ੋਅ ਕਰਵਾਏ ਜਾ ਰਹੇ ਹਨ, ਜੋ ਸਰਕਾਰ ਦਾ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਦੇ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਸੰਦੇਸ਼ Àੱਤੇ ਪਹਿਰਾ ਦਿੰਦਿਆਂ ਸੂਬੇ ਭਰ ਦੇ ਪਿੰਡਾਂ ਵਿੱਚ 550-550 ਬੂਟੇ ਲਗਾਏ ਜਾ ਰਹੇ ਹਨ, ਜੋ ਕਿ ਵਾਤਾਵਰਨ ਸੰਭਾਲ ਲਈ ਚੁੱਕਿਆ ਗਿਆ ਅਹਿਮ ਕਦਮ ਹੈ।
ਸ੍ਰੀ ਅਜਾਇਬ ਸਿੰਘ ਭੱਟੀ ਨੇ ਦੱÎਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਤੇਰਾ-ਤੇਰਾ ਸੰਦੇਸ਼ ‘ਤੇ ਪਹਿਰਾ ਦਿੰਦਿਆਂ ਜ਼ਰੂਰਤਮੰਦ ਵਿਅਕਤੀਆਂ ਨੂੰ 13 ਟਰਾਈਸਿਕਲ, 13 ਸਿਲਾਈ ਮਸ਼ੀਨਾਂ, 13 ਕੰਬਲ, 13 ਸਕੂਲ ਬੈਗ ਵੰਡੇ ਗਏ। ਉਨ•ਾਂ ਪੰਜਾਬੀ ਗਾਇਕ ਬਲਕਾਰ ਸਿੱਧੂ ਅਤੇ ਸੂਫੀ ਗਾਇਕ ਮਮਤਾ ਜੋਸ਼ੀ ਦਾ ਵੀ ਧੰਨਵਾਦ ਕੀਤਾ ਜਿਨ•ਾਂ ਨੇ ਨਾਨਕ ਉਤਸਵ ਦੌਰਾਨ ਗੁਰੂ ਨਾਨਕ ਦੇਵ ਜੀ ਨੂੰ ਸੰਗੀਤਮਈ ਸਰਧਾਂਜਲੀ ਦਿੱਤੀ।

Please Click here for Share This News

Leave a Reply

Your email address will not be published. Required fields are marked *