best platform for news and views

ਅਜੈਬ ਸਿੰਘ ਚੱਠਾ ਵਲੋਂ ਨੈਤਿਕ ਸਿੱਖਿਆ ਲਈ ਵਿੱਢੀ ਮੁਹਿੰਮ ਲਈ ਸਾਨੂ ਸਾਰਿਆਂ ਨੂੰ ਸਾਥ ਦੇਣਾ ਚਾਹੀਦਾ ਹੈ : ਗੋਬਿੰਦ ਸਿੰਘ ਲੌਂਗੋਵਾਲ

Please Click here for Share This News

Malwa News Bureau

ਅੰਮ੍ਰਿਤਸਰ : ਪੰਜਾਬੀ ਪੀਪਲ ਵੈਲਫੇਅਰ ਆਰਗੇਨਾਈਜੇਸ਼ਨ ਪਟਿਆਲਾ ਵਲੋਂ ਸ੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਦੇ ਸਹਿਯੋਗ ਨਾਲ ਇਥੇ ਭਾਈ ਗੁਰਦਾਸ ਹਾਲ ਵਿਖੇ ਪੰਜਾਬੀਆਂ ਵਿਚ ਨੈਤਿਕਤਾ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਜਨਰਲ ਸਕੱਤਰ ਸੰਤੋਖ ਸਿੰਘ ਸੰਧੂ, ਮੀਤ ਪ੍ਰਧਾਨ ਸਰਦੂਲ ਸਿੰਘ ਥਿਆੜਾ, ਕਰਨ ਅਜੈਬ ਸਿੰਘ ਸੰਘਾ, ਓਂਟਾਰੀਓ ਫਰੈਂਡਜ਼ ਕਲੱਬ ਦੇ ਪ੍ਰਧਾਨ ਰਵਿੰਦਰ ਸਿੰਘ ਕੰਗ ਅਤੇ ਪੰਜਾਬੀ ਪੀਪਲ ਆਰਗੇਨਾਈਜੇਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਖਰੌੜ ਵਿਸੇਸ਼ ਤੌਰ ‘ਤੇ ਸ਼ਾਮਲ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਨੈਤਿਕ ਕਦਰਾਂ ਕੀਮਤਾਂ ਦਾ ਪਾਲਣ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਵਲੋਂ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਨੈਤਿਕਤਾ ਦੀ ਪੜ੍ਹਾਈ ਲਈ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਲਈ ਸਾਨੂੰ ਸਾਰਿਆਂ ਨੂੰ ਹੀ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਗੁਰਬਾਣੀ ਵਿਚ ਨੈਤਿਕਤਾ ਦੀ ਸਿੱਖਿਆ ਦਿੱਤੀ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਸਕੂਲਾਂ ਕਾਲਜਾਂ ਵਿਚ ਨੈਤਿਕਤਾ ਦੀ ਸਿੱਖਿਆ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਸਿੱਖ ਵਿਦਵਾਨਾਂ ਦੀ ਸਲਾਹ ਨਾਲ ਸ੍ਰੀ ਅਜੈਬ ਸਿੰਘ ਚੱਠਾ ਵਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਨੈਤਿਕਤਾ ਬਾਰੇ ਪੁਸਤਕਾਂ ਨੂੰ ਵੀ ਸਿਲੇਬਸ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੇ ਸ੍ਰੀ ਚੱਠਾ ਦੀ ਸ਼ਲਾਘਾ ਕਰਦਿਆਂ ਕਿਹਾ ਇਸ ਮੁਹਿੰਮ ਵਿਚ ਸਾਰੇ ਪੰਜਾਬੀਆਂ ਨੂੰ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ ਨੇ ਵੀ ਸ੍ਰੀ ਅਜੈਬ ਸਿੰਘ ਚੱਠਾ ਅਤੇ ਉਨ੍ਹਾਂ ਦੀ ਟੀਮ ਵਲੋਂ ਨੈਤਿਕਤਾ ਦੀ ਸਿੱਖਿਆ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸ੍ਰੀ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਸ੍ਰੀ ਚੱਠਾ ਦੀ ਅਗਵਾਈ ਵਿਚ ਹਰ ਦੋ ਸਾਲ ਕੈਨੇਡਾ ਵਿਚ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾਂਦੀ ਹੈ, ਜੋ ਕਿ ਇਸ ਸਾਲ 28, 29 ਅਤੇ 30 ਜੂਨ ਨੂੰ ਬਰੈਂਪਟਨ ਵਿਖੇ ਕਰਵਾਈ ਜਾਵੇਗੀ। ਸ੍ਰੀ ਰਵਿੰਦਰ ਸਿੰਘ ਕੰਗ ਅਤੇ ਸਰਦੂਲ ਸਿੰਘ ਥਿਆੜਾ ਨੇ ਵੀ ਜੋਰ ਦੇ ਕੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਨੈਤਿਕਤਾ ਦੀ ਪੜ੍ਹਾਈ ਬਹੁਤ ਜਰੂਰੀ ਹੈ। ਸਮਾਗਮ ਦੌਰਾਨ ਸ੍ਰੀ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨੈਤਿਕਤਾ ਬਾਰੇ ਜਾਣਕਾਰੀ ਦੇਣ ਦੀ ਬਹੁਤ ਲੋੜ ਹੈ। ਉਨ੍ਹਾਂ ਨੇ ਨੈਤਿਕਤਾ ਦੀ ਪ੍ਰੀਭਾਸ਼ਾ ਦਿੰਦਿਆਂ ਕਿਹਾ ਕਿ ਮਾੜੇ ਕੰਮਾਂ ਤੋਂ ਰੋਕਣ ਲਈ ਸਰਕਾਰ ਵਲੋਂ ਕਾਨੂੰਨ ਬਣਾਏ ਗਏ ਹਨ, ਪਰ ਕਿਸੇ ਵਿਅਕਤੀ ਨੂੰ ਚੰਗੇ ਕੰਮਾਂ ਲਈ ਪ੍ਰੇਰਨ ਲਈ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ। ਇਸ ਲਈ ਚੰਗੇ ਕੰਮ ਆਪਣੀ ਇੱਛਾ ਅਨੁਸਾਰ ਹੀ ਕੀਤੇ ਜਾ ਸਕਦੇ ਹਨ। ਸੋ ਆਪਣੀ ਇੱਛਾ ਨਾਲ ਚੰਗੇ ਕੰਮ ਕਰਨੇ ਅਤੇ ਮਨੁੱਖਤਾ ਦੀ ਭਲਾਈ ਕਰਨੀ ਹੀ ਨੈਤਿਕਤਾ ਹੈ। ਇਸ ਮੌਕੇ ਸ੍ਰੀਮਤੀ ਬਲਵਿੰਦਰ ਕੌਰ ਚੱਠਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਵੱਖ ਵੱਖ ਸਕੂਲਾ ਅਤੇ ਕਾਲਜਾਂ ਦੇ ਵਿਦਿਅਰਥੀ ਅਤੇ ਅਧਿਆਪਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਵੱਖ ਵੱਖ ਅਧਿਆਪਕਾਂ ਨੇ ਨੈਤਿਕਤਾ ਬਾਰੇ ਆਪਣੇ ਪਰਚੇ ਵੀ ਪੜ੍ਹੇ।

ਅੰਮ੍ਰਿਤਸਰ ਵਿਖੇ ਕਰਵਾਏ ਗਏ ਸੈਮੀਨਾਰ ਦੀ ਸਟੇਜ਼ ‘ਤੇ ਬੈਠੇ ਹੋਏ ਸ੍ਰੀ ਰੂਪ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਅਜੈਬ ਸਿੰਘ ਚੱਠਾ ਅਤੇ ਇੰਦਰਜੀਤ ਖਰੌੜ

ਸੈਮੀਨਾਰ ਦੇ ਉਦਘਾਟਨੀ ਸਮਾਗਮ ਦੀ ਸਟੇਜ਼ ‘ਤੇ ਬੈਠੇ ਹੋਏ ਸਰਦੂਲ ਸਿੰਘ ਥਿਆੜਾ, ਇੰਦਰਜੀਤ ਸਿੰਘ ਖਰੌੜ, ਕਰਨ ਅਜੈਬ ਸਿੰਘ ਸੰਘਾ, ਅਜੈਬ ਸਿੰਘ ਚੱਠਾ ਅਤੇ ਸੰਤੋਖ ਸਿੰਘ ਸੰਧੂ

ਸੈਮੀਨਾਰ ਵਿਚ ਹਾਜਰ ਵਿਦਿਆਰਥੀ ਅਤੇ ਅਧਿਆਪਕ

Please Click here for Share This News

Leave a Reply

Your email address will not be published. Required fields are marked *