best platform for news and views

ਅਧਿਆਪਕਾਂ ਦੀ ਭਰਤੀ ਲਈ ਆਨ ਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 6 ਅਕਤੂਬਰ

Please Click here for Share This News
ਚੰਡੀਗੜ੍ਹ, 12 ਸਤੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘਰ ਘਰ ਰੋਜ਼ਗਾਰ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ 1000 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ 3582 ਨਵੇਂ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕ ਦਾ ਹਰ ਖਾਲੀ ਪੋਸਟ ਭਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀਆਂ 3582 ਪੋਸਟਾਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਦੀਆਂ ਇਹਨਾਂ ਪੋਸਟਾਂ ਵਿੱਚ ਸਾਇੰਸ ਵਿਸ਼ੇ ਦੀਆਂ 1138, ਗਣਿਤ ਦੀਆਂ 739, ਹਿੰਦੀ ਦੀਆਂ 521, ਪੰਜਾਬੀ ਦੀਆਂ 398 ਅਤੇ ਅੰਗਰੇਜ਼ੀ ਦੀਆਂ 393 ਤੇ ਸਮਾਜਿਕ ਸਿੱਖਿਆ ਵਿਸ਼ੇ ਦੀਆਂ 393 ਪੋਸਟਾਂ ਭਰਨ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਹਾਰ ਹੀ ਵਿੱਚ 1000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਹਨਾਂ ਨੂੰ ਮੁੱਖ ਮੰਤਰੀ ਜੀ ਨੇ ਮੁਹਾਲੀ ਵਿਖੇ ‘ਘਰ ਘਰ ਰੋਜ਼ਗਾਰ ਮੇਲੇ’ ਦੌਰਾਨ ਨਿਯੁਕਤੀ ਪੱਤਰ ਸੌਂਪੇ ਸਨ।
ਸਿੱਖਿਆ ਵਿਭਾਗ ਦੇ ਭਰਤੀ ਬੋਰਡ ਦੇ ਡਾਇਰੈਕਟਰ ਕਮ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਕਾਡਰ ਦੇ ਵੱਖ-ਵੱਖ ਛੇ ਵਿਸ਼ਿਆਂ ਦੀ ਭਰਤੀ ਲਈ ਅਖਬਾਰਾਂ ਰਾਹੀਂ ਸੂਚਨਾ ਦੇ ਕੇ ਬਿਨੈ ਪੱਤਰ ਮੰਗੇ ਹਨ। ਉਹਨਾਂ ਕਿਹਾ ਕਿ ਭਰਤੀ ਸਬੰਧੀ ਅਪਲਾਈ ਕਰਨ ਅਤੇ ਹੋਰ ਹਰ ਤਰ੍ਹਾਂ ਦੀ ਜਾਣਕਾਰੀ  ਵਿਭਾਗ ਦੀ ਭਰਤੀ ਵਾਲੀ ਵੈਬਸਾਈਟwww.educationrecruitmentboard.com ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਸਟਾਂ ਲਈ ਆਨ ਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 6 ਅਕਤੂਬਰ 2017 ਰੱਖੀ ਗਈ ਹੈ, ਬੈਂਕ ਫੀਸ ਜਮਾਂ ਕਰਨ ਲਈ ਆਖਰੀ ਮਿਤੀ 11 ਅਕਤੂਬਰ 2017 ਜਦੋਂ ਕਿ ਬਿਨੈ ਪੱਤਰ ਜਮਾਂ ਕਰਵਾਉਣ ਦੀ ਆਖਰੀ ਮਿਤੀ 14 ਅਕਤੂਬਰ 2017 ਰੱਖੀ ਗਈ ਹੈ। ਉਹਨਾਂ ਕਿਹਾ ਕਿ ਬਿਨੈ ਪੱਤਰ ਦੇਣ ਲਈ ਸ਼ਰਤਾਂ ਅਤੇ ਯੋਗਤਾਵਾਂ ਵੀ ਵੈਬਸਾਈਟ ਉਪਰ ਅਪਲੋਡ ਕੀਤੀਆਂ ਗਈਆਂ।
Please Click here for Share This News

Leave a Reply

Your email address will not be published. Required fields are marked *