ਚੰਡੀਗੜ੍ਹ, 28 ਨਵੰਬਰ :
ਸ੍ਰੀ ਰਮਨ ਬਹਿਲ, ਚੇਅਰਮੈਨ, ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਜੀ ਦੀ ਪ੍ਰਧਾਨਗੀ ਹੇਠ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਦੀ ਦੂਜੀ ਬੋਰਡ ਮੀਟਿੰਗ ਵੀਰਵਾਰ 28 ਨਵੰਬਰ, 2019 ਨੂੰ ਹੋਈ। ਇਸ ਮੀਟਿੰਗ ਵਿੱਚ ਸ੍ਰੀ ਜਸਪਾਲ ਸਿੰਘ ਢਿਲੋਂ, ਪ੍ਰਿੰਸੀਪਲ ਬਿਹਾਰੀ ਸਿੰਘ, ਸ੍ਰੀ ਰਜਨੀਸ਼ ਸਹੋਤਾ, ਸ੍ਰੀਮਤੀ ਰੋਮਿਲਾ ਬਾਂਸਲ, ਸ੍ਰੀ ਭੁਪਿੰਦਰਪਾਲ ਸਿੰਘ, ਸ੍ਰੀ ਰਵਿੰਦਰਪਾਲ ਸਿੰਘ, ਸ੍ਰੀ ਅਮਰਜੀਤ ਸਿੰਘ ਵਾਲੀਆ, ਸ੍ਰੀ ਹਰਪ੍ਰਤਾਪ ਸਿੰਘ ਸਿੱਧੂ ਅਤੇ ਸ੍ਰੀਮਤੀ ਅਲਤਾ ਆਹਲੂਵਾਲੀਆ ਮੈਂਬਰ ਅਤੇ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਦਫਤਰੀ ਕੰਮ ਕਾਜ ਦਾ ਜਾਇਜਾ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਨੂੰ ਸ਼ੁਰੂ ਕਰਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ 25 ਫੂਡ ਸੇਫਟੀ ਅਫਸਰ ਦੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦਿੱਤੀ ਗਈ। ਇਹ ਭਰਤੀ ਪ੍ਰਕਿਰਿਆ ਤੁਰੰਤ ਪ੍ਰਾਰੰਭ ਕੀਤੀ ਜਾਵੇਗੀ।