best platform for news and views

ਅਨੁਸੂਚਿਤ ਜਾਤੀਆਂ ਉਤੇ ਅੱਤਿਆਚਾਰਾਂ ਪ੍ਰਤੀ ਕੈਪਟਨ ਸਰਕਾਰ ਦੀ  ਖ਼ਾਮੋਸ਼ੀ ਚਿੰਨ੍ਹਤਾਜਨਕ —– ਕੈਂਥ

Please Click here for Share This News
ਚੰਡੀਗੜ੍ਹ, ਮਾਰਚ  30 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਅਨੁਸੂਚਿਤ ਜਾਤੀਆਂ ਨਾਲ ਵਿਤਕਰੇ, ਧੱਕੇਸ਼ਾਹੀ ਅਤੇ ਸਰਕਾਰੀ ਗੁੰਡਾਗਰਦੀ ਨੂੰ ਨੱਥ ਪਾਉਣ ਵਿੱਚ ਅਸਫਲ ਸਾਬਿਤ ਹੋ ਗਈ ਹੈ ਇਹ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ ਹੈ।
ਉਹਨਾਂ ਦੱਸਿਆ ਕਿ ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ, ਲਾਚਾਰ ਅਤੇ ਬੇਬਸ ਮਹਿਸੂਸ ਕਰ ਰਿਹਾ ਹੈ। ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਗਰੀਬ ਪਰਿਵਾਰਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਕਾਂਗਰਸ ਪਾਰਟੀ ਸਰਕਾਰ ਫੇਲ੍ਹ ਹੋ ਗਈ ਹੈ ਸੂਬੇ ਦੇ ਮੁੱਖ ਮੰਤਰੀ ਤਰਨਤਾਰਨ ਜਿਲ੍ਹੇ ਵਿੱਚ ਅਨੁਸੂਚਿਤ ਜਾਤੀ ਪਰਿਵਾਰ ਨਾਲ ਵਾਪਰੀ ਪੁਲਿਸ ਵੱਲੋਂ ਵਹਿਸ਼ੀਆਨਾ ਅਜਿਹੀਆਂ ਘਟਨਾਵਾਂ ਪ੍ਰਤੀ ਖ਼ਾਮੋਸ਼ ਹਨ। ਸ੍ਰ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਉੱਤੇ ਹੋ ਰਹੇ ਅੱਤਿਆਚਾਰਾਂ ਕੈਪਟਨ ਅਮਰਿੰਦਰ ਸਿੰਘ ਨੂੰ ਚੁੱਪੀ ਨੂੰ ਤੋੜਨਾ ਚਾਹੀਦਾ ਹੈ। ਕੈਪਟਨ ਸਰਕਾਰ ਦਾ ਗ੍ਰਹਿ ਮੰਤਰਾਲੇ ਅਜਿਹੀਆਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਨਾ ਮੰਦਭਾਗਾ ਹੈ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਅਜਿਹੇ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ।
ਉਹਨਾਂ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੀ 35 ਪ੍ਰਤੀਸ਼ਤ ਆਬਾਦੀ ਦੇ ਬਾਵਜੂਦ ਅਨਿਆਂ, ਅੱਤਿਆਚਾਰ, ਬਲਾਤਕਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਸ਼ਿਕਾਰ ਹੈ,ਤਰਨਤਾਰਨ ਜਿਲ੍ਹੇ ਵਿੱਚ ਅਨੁਸੂਚਿਤ ਜਾਤੀ ਸਮਾਜ ਦੀ 33.71 ਪ੍ਰਤੀਸ਼ਤ ਆਬਾਦੀ ਹੈ ਇਨ੍ਹਾਂ ਨੂੰ ਰਾਜਨੀਤਕ ਪਾਰਟੀਆਂ ਸਿਰਫ਼ ਸਰਕਾਰ ਬਣਾਉਣ ਲਈ ਹੀ ਇਸਤੇਮਾਲ ਕੀਤਾ ਜਾ ਰਿਹਾ ਹੈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਤੀਵਾਦ ਵਿਤਕਰੇ ਦਾ ਸ਼ਿਕਾਰ ਹੈ ਇਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਇਨਸਾਫ ਨਹੀਂ ਮਿਲਦਾ।ਸ੍ਰ ਕੈਂਥ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਅਜਿਹੀਆਂ ਘਟਨਾਵਾਂ ਪ੍ਰਤੀ ਸ਼ਰਾਰਤੀ ਚੁੱਪ ਹੈਰਾਨੀਜਨਕ ਹੈ।ਕੈਪਟਨ ਸਰਕਾਰ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਰਾਜਨੀਤਕ ਅਗੂਆਂ ਦੀ ਕਠਪੁਤਲੀਆਂ ਵਾਗ ਕੰਮ ਕਰ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨਾਲ ਕਿਸੇ ਵੀ ਸ਼ੋਸਣ, ਗੁੰਡਾਗਰਦੀ ਅਤੇ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Please Click here for Share This News

Leave a Reply

Your email address will not be published. Required fields are marked *