best platform for news and views

ਅਪਰਾਧਕ ਪਿਛੋਕੜ ਵਾਲੇ ਉਮੀਦਵਾਰ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਇਸ਼ਤਿਹਾਰ ਜਰੂਰ ਦੇਣ: ਸੀ.ਈ.ਉ ਪੰਜਾਬ

Please Click here for Share This News

ਚੰਡੀਗੜ•, 06 ਮਈ: ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਅਖ਼ਬਾਰਾਂ ਅਤੇ ਟੈਲੀਵੀਜਨ ‘ਤੇ ਇਸ਼ਤਿਹਾਰ ਜਰੂਰ ਦੇਣ।
ਡਾ. ਐਸ. ਕਰੁਣਾ ਰਾਜੂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ•ਾਂ ਦੱਸਿਆ ਕਿ ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕੀਤੀ ਗਈ ਹੈ ਅਤੇ ਇਸ ਅਧੀਨ ਚੋਣ ਲੜ ਰਹੇ ਅਤੇ ਰਾਜਨੀਤਕ ਪਾਰਟੀਆਂ ਜਿਨ•ਾਂ ਦੇ ਉਮੀਦਵਾਰਾਂ ਦਾ ਅਪਰਾਧਕ ਪਿਛੋਕੜ ਹੈ, ਬਾਰੇ ਅਖ਼ਬਾਰ ਅਤੇ ਟੈਲੀਵਿਜਨ ‘ਤੇ ਇਸ਼ਤਿਹਾਰ ਦੇਣ ਸਬੰਧੀ ਪਹਿਲਾਂ ਹੀ ਹਿਦਾਇਤਾਂ ਜਾਰੀ ਕੀਤੀਆਂ ਜਾ ਚੁਕਿਆਂ ਹਨ।
ਉਨ•ਾਂ ਦੱਸਿਆ ਕਿ ਪੰਜਾਬ ਰਾਜ ਵਿੱਚ 278 ਉਮੀਦਵਾਰ ਚੋਣ ਲੜ ਰਹੇ ਹਨ ਜਿਨ•ਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਰਾਜ ਦੇ 2,08,92,674 ਵੋਟਰ ਜਿਨ•ਾਂ ਵਿੱਚ 1,10,59,828 ਪੁਰਸ਼, ਮਹਿਲਾ ਵੋਟਰ 98,32,286 ਅਤੇ 560 ਥਰਡ ਜੈਂਡਰ ਦੇ ਵੋਟਰ ਹਨ (ਇਸ ਵਿੱਚ 1,11,463 ਸਰਵਿਸ ਵੋਟਰ ਵੀ ਸ਼ਾਮਿਲ ਹਨ) ਜੋ ਕਿ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ। ਉਨ•ਾਂ ਦੱਸਿਆ ਕਿ ਰਾਜ ਵਿੱਚ 23,213 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿੰਨ•ਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ  ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਪੰਜਾਬ ਰਾਜ ਵਿੱਚ 18 ਅਤੇ 19 ਸਾਲ ਉਮਰ ਦੇ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਣਗੇ।
ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।
ਡਾ. ਰਾਜੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 05 ਮਈ 2019 ਤੱਕ ਕੁਲ 275 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ ।ਇਸ ਦੌਰਾਨ 30.99 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।
ਉਨ•ਾਂ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 12,28,781 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 9.1 ਕਰੋੜ ਰੁਪਏ ਬਣਦੀ ਹੈ। ਇਸੇ ਤਰ•ਾਂ ਸੂਬੇ ਵਿੱਚ 7,668 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ•ੇ ਗਏ ਹਨ, ਜਿਨ•ਾਂ ਦੀ ਕੀਮਤ 212 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 30.99 ਕਰੋੜ ਰੁਪਏ ਦੀ ਨਕਦ ਅਤੇ 21.95 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਸੂਬੇ ਵਿੱਚ 3728 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ•ਾਂ ਵਿਚੋਂ 3673 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।
ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 450 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 4523 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 96.4 ਪ੍ਰਤੀਸ਼ਤ ਲਾਈਸੈਂਸੀ ਹਥਿਆਰ ਜਮ•ਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 124 ਗ਼ੈਰ ਲਾਈਸੈਂਸੀ ਹਥਿਆਰ ਫੜ•ੇ ਗਏ ਹਨ ਜਦਕਿ 770 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਵਿਜ਼ਲ ਐਪ ਉੱਤੇ ਹੁਣ ਤੱਕ 1840 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨ•ਾਂ ਵਿੱਚੋਂ 955 ਦਰੁਸਤ ਪਾਈਆਂ ਗਈਆਂ ਹਨ।
ਉਨ•ਾਂ ਦੱਸਿਆ ਕਿ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਆਵਾਜ਼ ਪ੍ਰਦੂਸ਼ਣ ਕਰਨ ਦੇ ਦੋਸ਼ ਅਧੀਨ ਅੰਮ੍ਰਿਤਸਰ ਵਿੱਚ ਇਕ ਅਤੇ ਲੁਧਿਆਣਾ ਵਿੱਚ ਦੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਡਰਗ ਐਂਡ ਕੌਸਮੈਟਿਕ ਐਕਟ 1940 ਅਤੇ ਰੂਲਜ਼ 1945 ਅਧੀਨ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀ ਜਾਂਚ ਕਰਨ ਲਈ ਗਠਿਤ ਵਿਸ਼ੇਸ਼ ਟੀਮ ਵੱਲੋਂ ਕੀਤੀ ਕਾਰਵਾਈ ਵਿੱਚ ਦੋ ਲਇਸੰਸ ਮੁਅਤਲ ਕੀਤੇ ਗਏ ਹਨ। ਇਸ ਤੋਂ ਇਲਾਵਾ ਛੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਦੋ ਮਾਮਲੇ ਜਾਂਚ ਅਧੀਨ ਹਨ।

Please Click here for Share This News

Leave a Reply

Your email address will not be published. Required fields are marked *