best platform for news and views

ਅਪਰਾਧਾਂ ਨਾਲ ਜੁੜੇ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਨ ‘ਚ ਆਮ ਆਦਮੀ ਸਭ ਤੋਂ ਅੱਗੇ

Please Click here for Share This News

ਮਾਲਵਾ ਬਿਊਰੋ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾ ਲਈ ਉਮੀਦਵਾਰਾਂ ਵਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਅਨੁਸਾਰ ਪ੍ਰਮੁੱਖ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕਾਫੀ ਉਮੀਦਵਾਰਾਂ ਦੇ ਨਾਮ ਵੱਖ ਵੱਖ ਅਪਰਾਧਾਂ ਨਾਲ ਜੁੜੇ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਅਪਰਾਧਾਂ ਨਾਲ ਜੁੜੇ ਹੋਏ ਉਮੀਦਵਾਰਾਂ ਵਿਚੋਂ ਸਭ ਤੋਂ ਵੱਧ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ।
ਅੱਜ ਕੱਲ੍ਹ ਚਲ ਰਹੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਅਕਾਲੀ ਦਲ ਅਤੇ ਕਾਂਗਰਸ ਨੂੰ ਗੁੰਡਿਆਂ ਅਤੇ ਅਪਰਾਧੀਆਂ ਦੀਆਂ ਪਾਰਟੀਆਂ ਕਿਹਾ ਜਾ ਰਿਹਾ ਹੈ ਅਤੇ ਦੋਸ਼ ਲਾਇਆ ਜਾ ਰਿਹਾ ਹੈ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਵਿਚ ਹਿੰਸਾ ਫੈਲਾ ਰਹੀਆਂ ਅਤੇ ਅਕਾਲੀ ਰਾਜ ਵਿਚ ਗੁੰਡਾਗਰਦੀ ਵਧੀ ਹੈ। ਪਰ ਜੋ ਅੰਕੜੇ ਇਨ੍ਹਾਂ ਚੋਣਾ ਵਿਚ ਸਾਹਮਣੇ ਆਏ ਹਨ, ਉਸ ਮੁਤਾਬਿਕ ਆਮ ਆਦਮੀ ਪਾਰਟੀ ਵਿਚ ਅਪਰਾਧੀ ਬਿਰਤੀ ਵਾਲੇ ਲੋਕ ਜ਼ਿਆਦਾ ਹਨ। ਇਸਦਾ ਕਾਰਨ ਤਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਹੀ ਦੱਸ ਸਕਦੇ ਹਨ ਕਿ ਪਿਛਲੇ ਸਮੇਂ ਵਿਚ ਆਮ ਆਦਮੀ ਪਾਰਟੀ ਵਿਚ ਗੈਂਗਸਟਰਾਂ ਨੂੰ ਸ਼ਾਮਲ ਕਰਨ ਦੇ ਦੋਸ਼ ਲੱਗਣ ਦੇ ਬਾਵਜੂਦ ਵੀ ਉਨ੍ਹਾਂ ਨੇ ਚੋਣ ਮੈਦਾਨ ਵਿਚ ਅਪਰਾਧਾਂ ਨਾਲ ਜੁੜੇ ਹੋਏ ਆਗੂਆਂ ਨੂੰ ਕਿਉਂ ਉਤਾਰਿਆ ਹੈ, ਜਦਕਿ ਉਹ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰ ਵਜੋਂ ਉਭਾਰ ਰਹੇ ਹਨ। ਪ੍ਰਾਪਤ ਅੰਕੜਿਆਂ ਅਨੁਸਾਰ ਚੋਣਾ ਲੜਨ ਵਾਲੇ ਉਮੀਦਵਾਰਾਂ ਵਿਚੋਂ ਆਮ ਆਦਮੀ ਪਾਰਟੀ ਦੇ 16 ਅਜਿਹੇ ਉਮੀਦਵਾਰ ਹਨ, ਜਿਨ੍ਹਾਂ ‘ਤੇ ਵੱਖ ਵੱਖ ਮਾਮਲਿਆਂ ਵਿਚ ਅਦਾਲਤਾਂ ਵਿਚ ਕੇਸ ਚੱਲ ਰਹੇ ਹਨ। ਇਸੇ ਤਰਾਂ ਕਾਂਗਰਸ ਦੇ 10 ਉਮੀਦਵਾਰਾਂ ਖਿਲਾਫ ਵੱਖ ਵੱਖ ਕੇਸ ਚੱਲ ਰਹੇ ਹਨ ਅਤੇ ਅਕਾਲੀ ਭਾਜਪਾ ਦੇ 8 ਉਮੀਦਵਾਰਾਂ ਖਿਲਾਫ ਕੇਸ ਚੱਲ ਰਹੇ ਹਨ।

Please Click here for Share This News

Leave a Reply

Your email address will not be published. Required fields are marked *