best platform for news and views

ਅਮਰੀਕ ਸਿੰਘ ਅਕਾਲੀ ਦਲ ਦੇ ਐੱਸ.ਸੀ ਵਿੰਗ ਦੇ ਜ਼ਿਲ•ਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

Please Click here for Share This News

ਧੂਰੀ,20 ਅਪ੍ਰੈਲ (ਮਹੇਸ਼ ਜਿੰਦਲ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐੱਸ.ਸੀ ਵਿੰਗ ਦੇ ਐਲਾਨੇ ਗਏ ਅਹੁਦੇਦਾਰਾਂ ਵਿਚ ਅਕਾਲੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਅਮਰੀਕ ਸਿੰਘ ਬਰੜਵਾਲ ਨੂੰ ਜ਼ਿਲ•ਾ ਸੀਨੀਅਰ ਮੀਤ ਪ੍ਰਧਾਨ ਐੱਸ.ਸੀ ਵਿੰਗ ਨਿਯੁਕਤ ਕੀਤਾ ਗਿਆ ਹੈ ਉਨ•ਾਂ ਨੇ ਆਪਣੀ ਇਸ ਨਿਯੁਕਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਧੂਰੀ ਹਲਕਾ ਇੰਚਾਰਜ ਹਰੀ ਸਿੰਘ ਅਤੇ ਐੱਸ.ਸੀ ਵਿੰਗ ਦੇ ਜ਼ਿਲ•ਾ ਪ੍ਰਧਾਨ ਮਲਕੀਤ ਸਿੰਘ ਚੰਗਾਲ ਦਾ ਧੰਨਵਾਦ ਕਰਦਿਆਂ ਅਮਰੀਕ ਸਿੰਘ ਨੇ ਕਿਹਾ ਕਿ ਮੈਨੂੰ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਮੈ ਉਸ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ। ਅਮਰੀਕ ਸਿੰਘ ਬਰੜਵਾਲ ਦਾ ਐੱਸ.ਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣਨ ਤੇ ਬਲਵੰਤ ਸਿੰਘ ਸਾਰੋ,ਦਰਸ਼ਨ ਸਿੰਘ ਧੂਰੀ,ਹਰਪਾਲ ਸਿੰਘ ਧੂਰਾ,ਪਰਮਜੀਤ ਸਿੰਘ ਧੂਰਾ,ਗੋਨਾ ਜਵੰਦਾ ਆਦਿ ਨੇ ਖੁਸੀ ਦਾ ਪ੍ਰਗਟਾਵਾ ਕੀਤਾ।

Please Click here for Share This News

Leave a Reply

Your email address will not be published. Required fields are marked *