best platform for news and views

ਅਰੂਸਾ ਆਲਮ ਦੀ ਸਰਕਾਰੀ ਕੰਮਕਾਜ ‘ਚ ਦਖ਼ਲਅੰਦਾਜ਼ੀ ਪੰਜਾਬ ਅਤੇ ਦੇਸ਼ ਲਈ ਘਾਤਕ ਸਿੱਧ ਹੋ ਸਕਦੀ ਹੈ- ਇਮਾਨ ਸਿੰਘ ਮਾਨ

Please Click here for Share This News

ਧੂਰੀ, 28 ਅਪ੍ਰੈਲ (ਮਹੇਸ਼ ਜਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸੰਗਰੂਰ ਤੋ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨਾਂ ‘ਚ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਤੀ ਚੇਤਾਵਨੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਲੋਕਤਾਂਤਰਿਕ ਪ੍ਰਣਾਲੀ ਵਿਚ ਇਸ ਨੂੰ ਠੀਕ ਨਹੀਂ ਕਿਹਾ ਜਾ ਸਕਦਾ ਹੈ। ਉਨ•ਾਂ ਕੈਪਟਨ ਅਮਰਿੰਦਰ ਸਿੰਘ ਨੂੰ ਆਮ ਆਦਮੀ ਦੀ ਪਹੁੰਚ ਤੋ ਬਾਹਰ ਦੱਸਦਿਆਂ ਕਿਹਾ ਕਿ ਬਹੁਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਮੁੱਖ ਮੰਤਰੀ ਨਾਲ ਤਾਲਮੇਲ ਕਰਨ ਵਿਚ ਮੁਸ਼ਕਲ ਆਉਂਦੀ ਹੈ।  ਉਨ•ਾਂ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਬਾਰੇ ਕਿਹਾ ਕਿ ਸਰਕਾਰੀ ਕੰਮਕਾਜ ਵਿਚ ਦਖ਼ਲਅੰਦਾਜ਼ੀ ਪੰਜਾਬ ਅਤੇ ਦੇਸ਼ ਲਈ ਘਾਤਕ ਸਿੱਧ ਹੋ ਸਕਦੀ ਹੈ। ਹਲਕਾ ਬਠਿੰਡਾ ਤੋ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇੱਕ ਤਸਕਰ ਨਾਲ ਮੋਬਾਈਲ ਰਾਬਤੇ ਅਤੇ ਨੋਟ ਬਦਲੇ ਵੋਟ ਦੀਆਂ ਵੀਡੀਓ ਤੇ ਟਿੱਪਣੀ ਕਰਦਿਆਂ ਕਿਹਾ ਕਿ ਅਜਿਹਾ ਜਮਹੂਰੀਅਤ ਲਈ ਖ਼ਤਰਨਾਕ ਹੈ ਅਤੇ ਚੋਣ ਕਮਿਸ਼ਨ ਨੂੰ ਇਸ ਮਾਮਲੇ’ਤੇ ਸਖ਼ਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਚੋਣਾਂ ਵਿਚ ਪਾਰਟੀ ਦੇ ਏਜੰਡੇ ਬਾਰੇ ਪੁੱਛੇ ਜਾਣ ‘ਤੇ ਉਨ•ਾਂ ਕਿਹਾ ਕਿ ਪਾਰਟੀ ਦਾ ਏਜੰਡਾ ਸਰਬੱਤ ਦਾ ਭਲਾ ਅਤੇ ਸਮੁੱਚੀ ਮਾਨਵਤਾ ਵਿਚ ਏਕਤਾ ਕਾਇਮ ਰੱਖਣਾ ਹੈ ਅਤੇ ਪਾਰਟੀ ਕਿਸੇ ਵੀ ਮਸਲੇ  ਦਾ ਜਮਹੂਰੀਅਤ ਤਰੀਕੇ ਨਾਲ ਹੱਲ ਕਰਨ ‘ਚ ਵਿਸ਼ਵਾਸ ਰੱਖਦੀ ਹੈ ਅਤੇ ਪਾਰਟੀ ਹਮੇਸ਼ਾ ਜ਼ੁਲਮ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਲੜਦੀ ਰਹੇਗੀ। ਔਰਤਾਂ ਦੀ ਆਜ਼ਾਦੀ ਅਤੇ ਸੁਰੱਖਿਆ ਬਾਰੇ ਪਾਰਟੀ ਵੱਲੋਂ ਵਿਸ਼ੇਸ਼ ਨੀਤੀ ਬਣਾਈ ਜਾਵੇਗੀ। ਉਨ•ਾਂ ਕਿਹਾ ਕਿ ਪਾਰਟੀ ਵੱਲੋਂ ਪਿਛਲੇ ਸਮੇਂ ਵਿਚ ਪੰਜਾਬ ਦੇ ਹੱਕਾਂ ਅਤੇ ਹਕੂਕਾਂ ‘ਤੇ ਪਹਿਰਾ ਦਿੱਤਾ ਗਿਆ ਅਤੇ ਭਵਿੱਖ ਵਿਚ ਵੀ ਇਸੇ ਪਾਲਿਸੀ ਤੇ ਕਾਇਮ ਰਹੇਗੀ ਅਤੇ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਨੂੰ ਨੱਥ ਪਾਉਣ ਦੇ ਉਪਰਾਲੇ ਕੀਤੇ ਜਾਣਗੇ। ਉਨ•ਾਂ ਸਿੱਖਾਂ ਦੀ ਕਾਲੀ ਸੂਚੀ ਬਾਰੇ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਐਕਟ ਨਹੀਂ ਕਿ ਕਿਸੇ ਨੂੰ ਕਾਲੀ ਸੂਚੀ ਵਿਚ ਰੱਖਿਆ ਜਾਵੇ। ਉਨ•ਾਂ ਕੇਂਦਰ ਸਰਕਾਰ ਦੇ ਇਸ ਰਵੱਈਏ ਨੂੰ ਗੈਰ ਕਾਨੂੰਨੀ ਦੱਸਦਿਆਂ ਕਿਹਾ ਕਿ ਅਜਿਹਾ ਘੱਟ ਗਿਣਤੀਆਂ ‘ਤੇ ਜਬਰ ਅਤੇ ਆਪਣੇ ਹੱਕਾਂ ਪ੍ਰਤੀ ਆਵਾਜ਼ ਉਠਾਉਣ ਵਾਲਿਆਂ ਨੂੰ ਲਾਂਭੇ ਕਰਨ ਲਈ ਕੇਂਦਰ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਮੁੜ ਕੇਂਦਰ ਵਿਚ ਸੱਤਾਂ ਵਿਚ ਆਉਣ ਤੋਂ ਬਾਅਦ ਧਾਰਾ 370 ਖ਼ਤਮ ਕਰਨ ਦੇ ਦਿੱਤੇ ਗਏ ਬਿਆਨ ‘ਤੇ ਟਿੱਪਣੀ ਕਰਦਿਆਂ ਉਨ•ਾਂ ਕਿਹਾ ਕਿ ਜੇਕਰ ਧਾਰਾ 370 ਖ਼ਤਮ ਕੀਤੀ ਜਾਂਦੀ ਹੈ ਤਾਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਆਜ਼ਾਦੀ ਮੌਕੇ ਕੀਤੇ ਗਏ ਵਾਅਦਿਆਂ ਤੋ ਮੁੱਕਰਨ ਅਤੇ ਉਨ•ਾਂ ਨਾਲ ਧੋਖਾ ਕਰਨ ਵਾਲੀ ਗੱਲ ਹੋਵੇਗੀ।  ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਬਾਰੇ ਉਨ•ਾਂ ਕਿਹਾ ਕਿ ਲੋਕਾਂ ਤੋ ਹਲਕੇ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਜ਼ੋਨ ਅਤੇ ਬੂਥ ਵਾਈਜ਼ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਮੌਕੇ ਹਰਬੰਸ ਸਿੰਘ ਸਲੇਮਪੁਰ, ਅਮਰਜੀਤ ਸਿੰਘ ਬਾਦਸ਼ਾਹਪੁਰ, ਬਾਬਾ ਹਰਬੰਸ ਸਿੰਘ ਜੈਨਪੁਰ, ਜਥੇਦਾਰ ਕੁਲਦੀਪ ਸਿੰਘ ਪਹਿਲਵਾਨ, ਨਰਿੰਦਰ ਸਿੰਘ ਕਾਲਾਬੂਲਾ, ਲਖਵੀਰ ਸਿੰਘ, ਬੀਬੀ ਮਨਦੀਪ ਕੌਰ ਸੰਧੂ ਅਤੇ ਜਸ਼ਨਦੀਪ ਸਿੰਘ ਵੀ ਹਾਜ਼ਰ ਸਨ।

ਕੈਪਸ਼ਨ – ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਮਾਨ ਸਿੰਘ ਮਾਨ

Please Click here for Share This News

Leave a Reply

Your email address will not be published. Required fields are marked *