best platform for news and views

ਅਾਟਾ-ਦਾਲ ਸਕੀਮ ਅਧੀਨ ਵੰਡੀ ਕਣਕ

Please Click here for Share This News

ਭਿੱਖੀਵਿੰਡ 17 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਦੇ ਪਿੰਡ ਮਾਣਕਪੁਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਦੀਪ ਖਹਿਰਾ, ਗੁਰਮੇਲ ਸਿੰਘ ਮਾਣਕਪੁਰਾ, ਗੁਰਮੀਤ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ ਆਦਿ ਵੱਲੋਂ ਨੀਲੇ ਕਾਰਡ ਹੋਲਡਰਾਂ ਨੂੰ ਆਟਾ-ਦਾਲ ਸਕੀਮ ਹੇਠ ਕਣਕ ਵੰਡੀ ਗਈ। ਕਾਂਗਰਸੀ ਆਗੂ ਦੀਪ ਖਹਿਰਾ ਤੇ ਗੁਰਮੇਲ ਸਿੰਘ ਮਾਣਕਪੁਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਹਲਕਾ ਖੇਮਕਰਨ ਦੀ ਜਨਤਾ ਨੂੰ ਆਟਾ-ਦਾਲ ਅਤੇ ਅੰਗਹੀਣ, ਵਿਧਵਾਵਾਂ ਤੇ ਬਜੁਰਗਾਂ ਨੂੰ ਪੈਨਸ਼ਨ ਸਕੀਮ ਆਦਿ ਸਹੂਲਤਾਂ ਦਾ ਸਮੇਂ ਸਿਰ ਲਾਭ ਦਿੱਤਾ ਜਾ ਰਿਹਾ ਹੈ, ਉਥੇ ਹਲਕੇ ਦੇ ਪਿੰਡਾਂ ਤੇ ਕਸਬਿਆਂ ਦਾ ਸਰਵਪੱਖੀ ਵਿਕਾਸ ਵੀ ਕਰਵਾਇਆ ਜਾਵੇਗਾ ਤਾਂ ਜੋ ਸਰਹੱਦੀ ਲੋਕਾਂ ਨੂੰ ਸਰਕਾਰ ਦੀਆਂ ਸਮਾਜ ਭਲਾਈ ਸਕੀਮਾਂ ਤੇ ਸਹੂਲਤਾਂ ਦਾ ਲਾਭ ਮਿਲ ਸਕੇ। ਉਪਰੋਕਤ ਕਾਂਗਰਸੀ ਆਗੂਆਂ ਨੇ ਆਖਿਆ ਕਿ ਅਕਾਲੀ ਸਰਕਾਰ ਸਮੇਂ ਲੋਕਾਂ ਨੂੰ ਆਟਾ-ਦਾਲ ਸਹੂਲਤ ਲੈਣ ਲਈ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨੂੰ ਸਮੇਂ ਸਿਰ ਤੇ ਬਿਨ੍ਹਾ ਕਿਸੇ ਖੱਜਲ-ਖੁਆਰੀ ਦੇ ਆਟਾ-ਦਾਲ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਪੰਜਾਬ ਦੀ ਜਨਤਾ ਕੈਪਟਨ ਸਰਕਾਰ ਤੋਂ ਖੁਸ਼ ਹੈ।

Please Click here for Share This News

Leave a Reply

Your email address will not be published. Required fields are marked *