best platform for news and views

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਸਮੁੱਚੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਵਾਸਤੇ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ

Please Click here for Share This News

ਚੰਡੀਗੜ , 21 ਨਵੰਬਰ
ਪੰਜਾਬ ਦੇ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਹਦਾਇਤਾਂ ਦੇ ਆਧਾਰ ’ਤੇ ਵੱਖ-ਵੱਖ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਨੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਉਣ ਲਈ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਵਾਸਤੇ ਜ਼ੋਰ-ਸ਼ੋਰ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਹ ਕੰਮ ਟੂਰਨਾਮੈਂਟ ਸ਼ੁਰੂ ਹੋਣ ਤੋਂ ਕਾਫੀ ਪਹਿਲਾਂ ਕਰ ਲੈਣ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਇਨਾਂ ਦੇ ਸਾਰੇ ਮੈਚ ਸੱਤ ਜ਼ਿਲਿਆਂ ਕਪੂਰਥਲਾ, ਅੰਮਿ੍ਰਤਸਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ, ਰੂਪ ਨਗਰ ਅਤੇ ਗੁਰਦਾਸਪੁਰ ਵਿਖੇ ਕਰਵਾਏ ਜਾਣਗੇ। ਇਨਾਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੈਨਿਊ ਕਮੇਟੀਆਂ ਅਤੇ ਹੋਰ ਅਧਿਕਾਰੀ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿੱਚ ਲੱਗੇ ਹੋਏ ਹਨ। ਬੁਲਾਰੇ ਅਨੁਸਾਰ ਸਟੇਡੀਅਮਾਂ ਨੂੰ ਨਵਿਆਉਣ, ਉਨਾਂ ਦੀ ਮੁਰੰਮਤ ਕਰਨ, ਖੇਡ ਮੈਦਾਨਾਂ ਨੂੰ ਦਰੁੱਸਤ ਕਰਨ ਤੋਂ ਇਲਾਵਾ ਬਾਥਰੂਮਾਂ ਤੇ ਪਖਾਨਿਆਂ ਦੀ ਮੁਰੰਮਤ, ਲਾਈਟਾਂ ਤੇ ਬੈਕ ਅੱਪ ਜਨਰੇਟਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਬੁਲਾਰੇ ਅਨੁਸਾਰ ਖਿਡਾਰੀਆਂ ਦੇ ਰਿਟਾਇਰਿੰਗ ਰੂਮਜ਼, ਉਨਾਂ ਦੀ ਬੋਰਡਿੰਗ, ਲੋਜਿੰਗ ਦੇ ਨਾਲ-ਨਾਲ 15 ਤੋਂ 20 ਹਜ਼ਾਰ ਦਰਸ਼ਕਾਂ ਦੇ ਬੈਠਣ ਲਈ ਥਾਂ, ਸਟੇਡੀਅਮਾਂ ਦੇ ਬਾਹਰ ਪਾਰਕਿੰਗਾਂ ਅਤੇ ਲੋਕਾਂ ਦੇ ਆਉਣ ਤੇ ਵਾਪਿਸ ਜਾਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਸਟੇਡੀਅਮਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਚੌਕਾਂ ਦੀ ਸਜਾਵਟ ਕੀਤੀ ਜਾ ਰਹੀ ਹੈ ਅਤੇ ਸਾਫ ਸਫਾਈ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਸ ਵਾਰ ਸਟੇਡੀਅਮਾਂ ਦੀ ਡੈਕੋਰੇਸ਼ਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੈਕਡਰੋਪ, ਹੋਰਡਿੰਗ ਅਤੇ ਬੈਨਰ ਲਾਏ ਜਾ ਰਹੇ ਹਨ।

Please Click here for Share This News

Leave a Reply

Your email address will not be published. Required fields are marked *