ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੀ ਬਾਰੇ ਕਿਆਸ ਅਰਾਈਆਂ ਖਤਮ ਕਰਦਿਆਂ ਸਪਸਟ ਕਰ ਦਿੱਤਾ ਹੈ ਕਿ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਵਜੋਤ ਸਿੰਘ ਸਿੱਧੂ ਹੀ ਚੋਣ ਲੜਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਿਦਿਆਂ ਉਨ੍ਹਾਂ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦੇ ਹਲਕੇ ਤੋਂ ਕਾਂਗਰਸ ਪਾਰਟੀ ਵਲੋ. ਉਨ੍ਹਾਂ ਦੇ ਪਤੀ ਅਤੇ ਪ੍ਰਸਿੱਧ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ।