ਚੰਡੀਗੜ• : ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਅਤੇ ਕੂੜਾ ਰਹਿਤ ਬਣਾਉਣ ਲਈ 20 ਕਰੋੜ ਰੁਪਏ ਦੀ ਸਹਾਇਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਮਾਲੀ ਮੱਦਦ ਮਿਊਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਨੂੰ ਕੂੜਾ ਕਰਕਟ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਕਰਨ ਵਿੱਚ ਬਹੁਤ ਹੀ ਲਾਹੇਵੰਦ ਅਤੇ ਕਾਰਗਰ ਸਿੱਧ ਹੋਵੇਗੀ।
ਅੱਜ ਇਥੇ ਸਥਾਨਕ ਸਰਕਾਰ ਮੰਤਰੀ ਸ਼੍ਰੀ ਅਨਿਲ ਜੋਸ਼ੀ, ਨੇ ਸਵੱਛ ਭਾਰਤ ਮਿਸ਼ਨ ਦੇ ਅਧੀਨ 20 ਕਰੋੜ ਰੁਪਏ ਦੀ ਮਾਲੀ ਮੱਦਦ ਮਿਊਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਨੂੰ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਮਾਲੀ ਮੱਦਦ ਵਿੱਚੋਂ 10 ਕਰੋੜ ਤੁਰੰਤ ਅੰਮ੍ਰਿਤਸਰ ਸ਼ਹਿਰ ਲਈ ਵਰਤਣਯੋਗ ਹੋਵੇਗੀ।