ਅੰਮ੍ਰਿਤਸਰ : ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਜਿਮਨੀ ਚੋਣ ਲਈ ਵੀ 4 ਫਰਵਰੀ ਨੂੰ ਹੀ ਵੋਟਾਂ ਪਾਈਆਂ ਜਾਣਗੀਆਂ। ਪਿਛਲੀਆਂ ਲੋਕ ਸਭਾ ਚੋਣਾ ਵਿਚ ਅੰਮ੍ਰਿਤਸਰ ਹਲਕੇ ਤੋਂ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਰੁਣ ਜੇਤਲੀ ਨੂੰ ਹਰਾ ਕੇ ਚੋਣ ਜਿੱਤੀ ਸੀ। ਇਸ ਤੋਂ ਬਾਅਦ ਸਤਲੁਜ ਯਮੁਨਾਂ ਲਿੰਕ ਨਹਿਰ ਦੇ ਵਿਰੋਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਲੋਕ ਸਭਾ ਦੀ ਸੀਟ ਖਾਲੀ ਹੋ ਗਈ ਸੀ। ਹੁਣ ਜਦੋਂ ਪੰਜਾਬ ਵਿਧਾਨ ਸਭਾ ਲਈ 4 ਫਰਵਰੀ ਨੂੰ ਵੋਟਾਂ ਪੈ ਰਹੀਆਂ ਹਨ ਤਾਂ ਚੋਣ ਕਮਿਸਨ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਵੋਟਾਂ ਵੀ ਇਸੇ ਦਿਨ ਹੀ ਪਾਉਣ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਵਿਖੇ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਇਕੱਠੀਆਂ ਵੋਟਾਂ ਪੈਣਗੀਆਂ।