best platform for news and views

ਆਂਗਣਵਾੜੀ ਮੁਲਾਜ਼ਮਾਂ ਨੇ ਆਵਾਜਾਈ ਠੱਪ ਕਰ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ

Please Click here for Share This News

ਧੂਰੀ,1 ਮਈ (ਮਹੇਸ਼ ਜਿੰਦਲ)  – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ‘ਤੇ ਯੂਨੀਅਨ ਦੀ ਜ਼ਿਲ•ਾ ਪ੍ਰਧਾਨ ਬਲਜੀਤ ਕੌਰ ਪੇਧਨੀ ਦੀ ਅਗਵਾਈ ਹੇਠ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਰਿਹਾਇਸ਼ ਨੇੜੇ ਕੁੱਝ ਸਮੇਂ ਲਈ ਧਰਨਾ ਲਾਉਣ ਉਪਰੰਤ ਸਥਾਨਕ ਕੱਕੜਵਾਲ ਚੌਕ ਵਿਖੇ ਕੈਪਟਨ ਸਰਕਾਰ ਦਾ ਪੁਤਲਾ ਸਾੜਦਿਆਂ ਆਵਾਜਾਈ ਠੱਪ ਕਰ ਕੇ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਆਪ ਤਾਂ ਵਰਕਰਾਂ/ਹੈਲਪਰਾਂ ਦੀ ਕੀ ਮਦਦ ਕਰਨੀ ਸੀ ਉਲਟਾ ਕੇਂਦਰ ਸਰਕਾਰ ਵੱਲੋਂ ਵਧਾਏ ਮਾਣ ਭੱਤੇ ਵਿਚ ਵੀ ਆਪਣਾ ਬਣਦਾ 40 ਫ਼ੀਸਦੀ ਹਿੱਸਾ ਨਹੀਂ ਪਾਇਆ ਅਤੇ ਉਹ ਪੈਸੇ ਕੱਟ ਲਏ। ਜਿਸ ਕਰ ਕੇ ਸੂਬੇ ਭਰ ਦੀਆਂ 54 ਹਜ਼ਾਰ ਵਰਕਰਾਂ/ਹੈਲਪਰਾਂ ਵਿਚ ਗ਼ੁੱਸੇ ਦੀ ਲਹਿਰ ਹੈ ਅਤੇ ਜੇਕਰ ਸਰਕਾਰ ਨੇ ਉਨ•ਾਂ ਨੂੰ ਬਣਦੇ ਪੂਰੇ ਪੈਸੇ ਨਾ ਦਿੱਤੇ ਅਤੇ ਹੋਰ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।  ਧਰਨੇ ਦੌਰਾਨ ਪੁੱਜੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈ ਕੇ ਵਿਸ਼ਵਾਸ ਦਿਵਾਇਆ ਕਿ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਾਇਆ ਜਾਵੇਗਾ।  ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਧਰਨੇ ਦੌਰਾਨ ਪਰਮਜੀਤ ਕੌਰ ਰੂੜਗੜ•, ਬਲਵਿੰਦਰ ਕੌਰ ਰਾਜੋਮਾਜਰਾ, ਨਰੇਸ਼ ਧੂਰੀ, ਜਸਵਿੰਦਰ ਕਾਂਝਲਾ, ਰੋਜੀ ਧੂਰੀ, ਕੁਲਦੀਪ ਭੁੱਲਰਹੇੜੀ ਤੇ ਪਰਮਜੀਤ ਕੌਰ ਖੇੜੀ ਵੀ ਹਾਜ਼ਰ ਸਨ।

ਕੈਪਸ਼ਨ – ਕੈਪਟਨ ਸਰਕਾਰ ਰੋਸ ਪ੍ਰਗਟ ਕਰਦੇ ਹੋਏ ਆਂਗਣਵਾੜੀ ਮੁਲਾਜ਼ਮ

Please Click here for Share This News

Leave a Reply

Your email address will not be published. Required fields are marked *