ਭਿੱਖੀਵਿੰਡ, 15 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)- ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ) ਵੱਲੋਂ ਆਪਣੀਆਂ ਹੱਕੀ ਮਨਵਾਉਣ ਲਈ ਜਿਲ੍ਹਾ ਪ੍ਰਧਾਨ ਬੀਬੀ ਅਨੂਪ ਕੌਰ ਬਲ੍ਹੇਰ ਦੀ ਅਗਵਾਈ ਹੇਠ ਸੀ.ਡੀ.ਪੀ.ੳ ਦਫਤਰ ਭਿੱਖੀਵਿੰਡ ਵਿਖੇ ਦਿੱਤਾ ਜਾ ਰਿਹਾ ਧਰਨਾ ਛੇਵੇਂ ਦਿਨ ਵਿਚ ਸ਼ਾਮਲ ਹੋ ਗਿਆ। ਬੀਬੀ ਅਨੂਪ ਕੌਰ ਬਲ੍ਹੇਰ ਨੇ ਕਿਹਾ ਕਿ ਮੁਲਾਜਮਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਦਿੱਤਾ ਜਾ ਰਿਹਾ ਧਰਨਾ ਛੇਵੇਂ ਦਿਨ ਵਿਚ ਸਾਮਲ ਹੋ ਚੁੱਕਾ ਹੈ, ਪਰ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਹੀ ਸਰਕੀ, ਜਿਸ ਨਾਲ ਆਂਗਣਵਾੜੀ ਮੁਲਾਜਮਾਂ ਵਿਚ ਬੈਚੇਨੀ ਦੀ ਲਹਿਰ ਬਣੀ ਹੋ ਪਈ ਹੈ। ਉਹਨਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਪੰਜਾਬ ਰਾਜ ਬੋਰਡ ਦੇ ਦਫਤਰ ਸੈਕਟਰ-35 ਏ ਚੰਡੀਗੜ੍ਹ ਵਿਖੇ 18 ਸਤੰਬਰ ਦਿਨ ਸੋਮਵਾਰ ਨੂੰ ਧਰਨਾ ਦੇ ਕੇ ਸੰਘਰਸ਼ ਆਰੰਭਿਆ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰਪਾਲ ਕੌਰ, ਬਲਾਕ ਪ੍ਰਧਾਨ ਬਲਵਿੰਦਰ ਕੌਰ, ਰਾਜਬੀਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਗੁਰਜੀਤ ਕੌਰ, ਸੁਖਜੀਤ ਕੌਰ, ਰਜਵੰਤ ਕੌਰ, ਰੁਪਿੰਦਰ ਕੌਰ, ਹਰਜੀਤ ਕੌਰ, ਰਣਜੀਤ ਕੌਰ, ਹਰਜਿੰਦਰ ਕੌਰ, ਬਲਜਿੰਦਰ ਕੌਰ, ਸਿਮਰਜੀਤ ਕੌਰ, ਦਲਬੀਰ ਕੌਰ, ਸੁਖਜੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।