best platform for news and views

ਆਖਰ ਕਾਂਗਰਸ ਦੀ ਫਾਈਨਲ ਲਿਸਟ ਹੋਈ ਰਿਲੀਜ਼

Please Click here for Share This News

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾ ਲਈ ਕਾਂਗਰਸ ਹਾਈ ਕਮਾਂਡ ਵਲੋਂ ਉਮੀਦਵਾਰਾਂ ਦੀ ਆਖਰੀ ਸੂਚੀ ਆਖਰ ਫਾਈਨਲ ਕਰ ਲਈ ਹੀ ਹੈ। ਅੱਜ ਜਾਰੀ ਕੀਤੀ ਗਈ ਆਖਰੀ ਸੂਚੀ ਅਨੁਸਾਰ ਇੰਦਰਜੀਤ ਸਿੰਘ ਬੁਲਾਰੀਆ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਐਲਾਨੇ ਗਏ ਹਨ ਅਤੇ ਡਾ. ਮੰਜੂ ਬਾਂਸਲ ਨੂੰ ਮਾਨਸਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਲੁਧਿਆਣਾ ਪੂਰਬੀ ਤੋਂ ਸੰਜੀਵ ਤਲਵਾੜ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਇੰਦਰਜੀਤ ਸਿੰਘ ਬੁਲਾਰੀਆ ਸ਼੍ਰੋਮਣੀ ਅਕਾਲੀ ਦੇ ਮੌਜੂਦਾ ਵਿਧਾਇਕ ਹਨ ਅਤੇ ਕੁੱਝ ਦਿਨ ਪਹਿਲਾਂ ਹੀ ਕਾਂਗਰਸ ਵਿਚ ਸ਼ਾਮਲ ਹੋਏ ਹਨ। ਇਸੇ ਤਰਾਂ ਡਾ. ਮੰਜੂ ਬਾਂਸਲ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਪਤਨੀ ਹੈ ਅਤੇ ਸੰਜੀਵ ਤਲਵਾੜ ਲੁਧਿਆਣਾ ਦੇ ਮੌਜੂਦਾ ਕੌਂਸਲਰ ਹਨ।

Please Click here for Share This News

Leave a Reply

Your email address will not be published. Required fields are marked *