best platform for news and views

ਆਖਰ ਰਾਹੁਲ ਗਾਂਧੀ ਨੇ ਸਮਾਂ ਕੱਢ ਹੀ ਲਿਆ ਨਵਜੋਤ ਸਿੱਧੂ ਨੂੰ ਪਾਰਟੀ ‘ਚ ਸ਼ਾਮਲ ਕਰਨ ਦਾ

Please Click here for Share This News

ਨਵੀਂ ਦਿੱਲੀ : ਕਾਂਗਰਸ ਪਾਰਟੀ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਛੱਡ ਚੁੱਕੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੀ ਰਸਮੀ ਕਾਰਵਾਈ ਕਰਨ ਲਈ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਸਮਾਂ ਕੱਢ ਹੀ ਲਿਆ ਅਤੇ ਅੱਜ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ ਹੈ।

ਨਵੀਂ ਦਿੱਲੀ ਵਿਖੇ ਅੱਜ ਨਵਜੋਤ ਸਿੱਧੂ ਅਤੇ ਰਾਹੁਲ ਗਾਂਧੀ ਦੀ ਮੀਟਿੰਗ ਹੋਈ। ਇਸ ਮੌਕੇ ਸ਼੍ਰੀ ਸਿੱਧੂ ਨੇ ਕਾਂਗਰਸ ਪਾਰਟੀ ਲਈ ਸਿਰਤੋੜ ਯਤਨ ਕਰਨ ਦਾ ਵਾਅਦਾ ਕੀਤਾ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਨਵਜੋਤ ਸਿੱਧੂ ਨੂੰ ਫੋਨ ਕਰਕੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਵਰਨਣਯੋਗ ਹੈ ਕਿ ਸ਼੍ਰੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕਾਫੀ ਸਮਾਂ ਪਹਿਲਾਂ ਕਾਂਗਰਸ ਵਿਚ ਸ਼ਾਮਲ ਹੋ ਗਈ ਸੀ ਅਤੇ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਲਈ ਅੰਮ੍ਰਿਤਸਰ ਪੂਰਬੀ ਟਿਕਟ ਵੀ ਰਾਖਵੀਂ ਰੱਖੀ ਹੋਈ ਹੈ। ਇਸਦੇ ਬਾਵਜੂਦ ਪਿਛਲੇ ਕਾਫੀ ਦਿਨਾਂ ਤੋਂ ਸ਼੍ਰੀ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੀ ਰਸਮੀ ਕਾਰਵਾਈ ਲਟਕਾਈ ਜਾ ਰਹੀ ਸੀ, ਜਿਸ ਤੋਂ ਆਮ ਵਰਕਰ ਕਾਫੀ ਹੈਰਾਨ ਸਨ, ਕਿਉਂਕਿ ਆਮ ਤੌਰ ‘ਤੇ ਜਦ ਵੀ ਕਿਸੇ ਆਗੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਬਾਰੇ ਅੰਤਿਮ ਫੈਸਲਾ ਕਰ ਲਿਆ ਜਾਂਦਾ ਹੈ ਤਾਂ ਉਸ ਨੂੰ ਪਾਰਟੀ ‘ਚ ਸ਼ਾਮਲ ਕਰਨ ਦੀ ਕਾਰਵਾਈ ਵੀ ਉਸੇ ਵਕਤ ਹੀ ਮੁਕੰਮਲ ਕਰ ਲਈ ਜਾਂਦੀ ਹੈ।

Please Click here for Share This News

Leave a Reply

Your email address will not be published. Required fields are marked *