best platform for news and views

ਆਤਮ ਸਮਰਪਣ ਕਰ ਦਿਓ ਨਹੀਂ ਤਾਂ ਸਰਕਾਰ ਸਖ਼ਤੀ ਨਾਲ ਪੇਸ਼ ਆਵੇਗੀ -ਮੁੱਖ ਮੰਤਰੀ ਵੱਲੋਂ ਗੈਂਗਸਟਰਾਂ ਨੂੰ ਚਿਤਾਵਨੀ

Please Click here for Share This News

ਚੰਡੀਗੜ•, 27 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਤੌਰ ‘ਤੇ ਆਖਿਆ ਕਿ ਜੇਕਰ ਗੈਂਗਸਟਰਾਂ ਨੇ ਆਤਮ ਸਮਰਪਣ ਨਾ ਕੀਤਾ ਤਾਂ ਉਨ•ਾਂ ਦੀ ਸਰਕਾਰ ਇਨ•ਾਂ ਨਾਲ ਕਰੜੇ ਹੱਥੀਂ ਨਿਪਟੇਗੀ।
ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦੀ ਮਤੇ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਹਥਿਆਰ ਸੁੱਟਣ ਦੀ ਅਪੀਲ ਕਰਦਿਆਂ ਚਿਤਾਵਨੀ ਵੀ ਦਿੱਤੀ ਕਿ ਉਨ•ਾਂ ਦੀ ਸਰਕਾਰ ਇਹ ਵੀ ਜਾਣਦੀ ਹੈ ਕਿ ਅਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਉਨ•ਾਂ ਦੀ ਸਰਕਾਰ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਚੁੱਕੇ ਕਦਮਾਂ ਦਾ ਵੀ ਜ਼ਿਕਰ ਕੀਤਾ ਜੋ ਪਿਛਲੀ ਸਰਕਾਰ ਦੌਰਾਨ ਪੂਰੀ ਤਰ•ਾਂ ਤਹਿਸ-ਨਹਿਸ ਹੋ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਸਿਸਟਮ ਪੂਰੀ ਤਰ•ਾਂ ਖਤਮ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸਿਵਲ ਤੇ ਪੁਲੀਸ ਦੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਨਾ ਹੋਣ ਦੀ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ 32 ਮਾਮਲਿਆਂ ਵਿੱਚੋਂ 22 ਮਾਮਲੇ ਸੁਲਝਾ ਲਏ ਗਏ ਹਨ ਅਤੇ ਇੱਥੋਂ ਤੱਕ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਜਿਸ ਤੋਂ ਇਨ•ਾਂ ਘਟਨਾਵਾਂ ਵਿੱਚ ਪਿਛਲੀ ਸਰਕਾਰ ਦੀ ਸਿਆਸੀ ਸ਼ਮੂਲੀਅਤ ਦਾ ਪਤਾ ਲੱਗਦਾ ਹੈ।
ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨਾਲ ਰਿਸ਼ਤੇਦਾਰੀ ਹੋਣ ਕਰਕੇ ਬੇਅਦਬੀ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਸੇਵਾ-ਮੁਕਤ ਜੱਜ ਤੋਂ ਕਰਵਾਉਣ ਦੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਮੁਕੰਮਲ ਹੋਣ ਦੇ ਨੇੜੇ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਬਹੁਤ ਹੀ ਕਾਬਲ ਜੱਜ ਹਨ। ਉਨ•ਾਂ ਕਿਹਾ ਕਿ ਸਾਰੇ ਜੱਟਾਂ ਦੀਆਂ ਕਈ ਪਰਿਵਾਰਾਂ ਵਿੱਚ ਰਿਸ਼ਤੇਦਾਰੀਆਂ ਹੁੰਦੀਆਂ ਹਨ ਅਤੇ ਜੇਕਰ ਸਰਕਾਰ ਅਜਿਹੀਆਂ ਰਿਸ਼ਤੇਦਾਰੀਆਂ ਨੂੰ ਖੰਗਾਲਣ ਲੱਗ ਪਵੇ ਤਾਂ ਇਨ•ਾਂ ਕੰਮ ਲਈ ਚੰਗੇ ਵਿਅਕਤੀਆਂ ਦੀ ਭਾਲ ਨਹੀਂ ਕਰ ਸਕੇਗੀ।
ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਹੋਏ ਸੁਧਾਰ ਅਤੇ ਪੁਲੀਸਿੰਗ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੁਲੀਸ ਨੇ ਸੂਬੇ ਵਿੱਚ ਮਿੱਥ ਕੇ ਕੀਤੇ ਕਤਲਾਂ ਵਿੱਚ ਸ਼ਾਮਲ ਅੱਠ ਗਰੋਹਾਂ ਦਾ ਪਰਦਾਫਾਸ਼ ਕਰਨ ਹੈ। ਇਸੇ ਤਰ•ਾਂ ਬੀਤੇ 10 ਵਰਿ•ਆਂ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸ਼ਹਿ ਨਾਲ ਪੈਦਾ ਹੋਏ ਅਤੇ ਸਿਰ ਚੁੱਕਣ ਵਾਲੇ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਹੈ ਅਤੇ ਲਗਪਗ 707 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

Please Click here for Share This News

Leave a Reply

Your email address will not be published. Required fields are marked *