ਅੰਮ੍ਰਿਤਸਰ : ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਸਰ ਗੰਗਾ ਰਾਮ ਹਸਪਤਾਲ ਦੇ ਡਾ. ਅਜੇ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਹਲਕੇ ਤੋਂ ਪਹਿਲਾਂ ਆਪ ਨੇ ਕਾਂਗਰਸ ਪਾਰਟੀ ਛੱਡ ਕੇ ਆਏ ਦਰਬਾਰੀ ਲਾਲ ਨੂੰ ਉਮੀਦਵਾਰ ਐਲਾਨਿਆ ਸੀ, ਪਰ ਸ੍ਰੀ ਦਰਬਾਰੀ ਲਾਲ ਵਲੋਂ ਫਿਰ ਆਪ ਨੂੰ ਅਲਵਿਦਾ ਆਖ ਕੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਪਿਛੋਂ ਆਮ ਆਦਮੀ ਪਾਰਟੀ ਨੇ ਇਸ ਹਲਕੇ ਤੋਂ ਡਾਂ ਅਜੇ ਗੁਪਤਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਅਜੇ ਗੁਪਤਾ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ 2002 ਵਿਚ ਕੌਂਸਲਰ ਦੀ ਚੋਣ ਵੀ ਜਿੱਤ ਚੁੱਕੇ ਹਨ।