best platform for news and views

ਆਪ’ ਨੇ ਪਟਿਆਲਾ ਤੋਂ ਨੀਨਾ ਮਿੱਤਲ ਅਤੇ ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਬਣਾਇਆ ਉਮੀਦਵਾਰ

Please Click here for Share This News

ਚੰਡੀਗੜ੍ਹ 6 ਅਪ੍ਰੈਲ 2019
ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਅਤੇ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਮੁੱਖ ਦਫ਼ਤਰ ਰਾਹੀਂ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਜਾਰੀ ਸੂਚੀ ਸ੍ਰੀਮਤੀ ਨੀਨਾ ਮਿੱਤਲ ਨੂੰ ਪਟਿਆਲਾ ਅਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ।
ਰਾਜਪੁਰਾ ਨਾਲ ਸੰਬੰਧਿਤ ਨੀਨਾ ਮਿੱਤਲ ਪਾਰਟੀ ਦੀ ਸਮਰਪਿਤ ਵਲੰਟੀਅਰ ਅਤੇ ਟਰੇਡ ਵਿੰਗ ਪੰਜਾਬ ਦੀ ਪ੍ਰਧਾਨ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਟ (ਬੀ.ਏ) ਨੀਨਾ ਮਿੱਤਲ (47) ਇੱਕ ਸਫਲ ਬਿਜ਼ਨੈੱਸ ਵੁਮੈਨ ਹੋਣ ਦੇ ਨਾਲ-ਨਾਲ ਸਮਾਜ ਸੇਵਕ ਵਜੋਂ ਵੱਖ ਵੱਖ ਸਮਾਜਿਕ, ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ।
ਪਾਰਟੀ ਦੇ ਪੁਰਾਣੇ ਵਲੰਟੀਅਰ ਹਰਜਿੰਦਰ ਸਿੰਘ ਕਾਕਾ ਸਰਾਂ (48) ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਟ (ਬੀ.ਏ.) ਹਨ। ਇਨ੍ਹਾਂ ਦੋਵਾਂ ਨਾਮਾਂ ਦੀ ਚੋਣ ਕੋਰ ਕਮੇਟੀ ਪੰਜਾਬ ਵੱਲੋਂ ਕੀਤੀ ਗਈ ਹੈ।

Please Click here for Share This News

Leave a Reply

Your email address will not be published. Required fields are marked *