best platform for news and views

‘ਆਪ’ ਵੱਲੋਂ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ

Please Click here for Share This News

ਚੰਡੀਗੜ੍ਹ, 13 ਅਪ੍ਰੈਲ 2019
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਲਈ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਕਰਕੇ ਕਮੇਟੀ ਮੈਂਬਰਾਂ ਨੂੰ ਵੱਖ ਵੱਖ ਹਲਕਿਆਂ ਦਾ ਇੰਚਾਰਜ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੂੰ ਚੇਅਰਮੈਨ ਚੋਣ ਪ੍ਰਚਾਰ ਕਮੇਟੀ ਪੰਜਾਬ ਅਮਨ ਅਰੋੜਾ ਦਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ।
ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ, ਬੁਲਾਰੇ ਨਵਦੀਪ ਸਿੰਘ ਸੰਘਾ ਨੂੰ ਫ਼ਰੀਦਕੋਟ ਅਤੇ ਜਲੰਧਰ, ਸਿਆਸੀ ਸਮੀਖਿਆ ਕਮੇਟੀ ਦੇ ਮੁਖੀ ਹਰਚੰਦ ਸਿੰਘ ਬਰਸਟ ਨੂੰ ਪਟਿਆਲਾ ਅਤੇ ਸ੍ਰੀ ਆਨੰਦਪੁਰ ਸਾਹਿਬ, ਵਪਾਰ ਵਿੰਗ ਦੇ ਸਹਿ ਪ੍ਰਧਾਨ ਅਨਿਲ ਠਾਕੁਰ ਨੂੰ ਬਠਿੰਡਾ, ਯੂਥ ਵਿੰਗ ਆਗੂ ਸੁਖਰਾਜ ਸਿੰਘ ਗੋਰਾ ਨੂੰ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ,  ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਨੂੰ ਖਡੂਰ ਸਾਹਿਬ ਅਤੇ ਗੁਰਦਾਸਪੁਰ ਅਤੇ ਹਲਕਾ ਇੰਚਾਰਜ ਅਮਰਗੜ੍ਹ ਨਵਜੋਤ ਸਿੰਘ ਜਰਗ ਨੂੰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੀ ਚੋਣ ਪ੍ਰਚਾਰ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ।

Please Click here for Share This News

Leave a Reply

Your email address will not be published. Required fields are marked *