best platform for news and views

ਆਬਿਆਨਾ ਲਾ ਕੇ ਖੇਤੀ ਅਰਥ ਵਿਵਸਥਾ ਨੂੰ ਤਬਾਹ ਕਰਨ ਤੇ ਤੁਲੀ ਕਾਂਗਰਸ: ਅਕਾਲੀ ਦਲ

Please Click here for Share This News

ਚੰਡੀਗੜ•/27 ਸਤੰਬਰ/ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਸਰਕਾਰ ਨਵੇਂ ਟੈਕਸ ਲਗਾ ਕੇ ਪੰਜਾਬ ਦੀ ਖੇਤੀ ਅਰਥ-ਵਿਵਸਥਾ ਨੂੰ ਤਬਾਹ ਕਰਨ ਉੱਤੇ ਤੁਲੀ ਲੱਗਦੀ ਹੈ। ਪਾਰਟੀ ਨੇ ਕਿਹਾ ਕਿ 90 ਹਜ਼ਾਰ ਕਰੋੜ ਰੁਪਏ ਦੇ ਕਿਸਾਨ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਪੂਰਾ ਕਰਨ ‘ਚ ਨਾਕਾਮੀ ਮਗਰੋਂ ਆਬਿਆਨਾ ਲਾਉਣਾ ਕਿਸਾਨੀ ਦੇ ਜ਼ਖਮਾਂ ਉੱਤੇ ਨਮਕ ਭੁੱਕਣ ਦੇ ਸਮਾਨ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯਕੀਨ ਕਰਨਾ ਮੁਸ਼ਕਿਲ ਹੈ ਕਿ ਜਿਹੜੀ ਸਰਕਾਰ ਛੇ ਮਹੀਨਿਆਂ ਦੇ ਕਾਰਜਕਾਲ ਦੌਰਾਨ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਹੋ ਜਾਣ ਕਰਕੇ ਗੰਭੀਰ ਸੰਕਟ ਵਿਚ ਹੋਵੇ, ਉਹ ਕਿਸਾਨਾਂ ਉੱਤੇ ਨਵੇਂ ਟੈਕਸ ਲਾਉਣ ਬਾਰੇ ਸੋਚੇਗੀ ਵੀ ਨਹੀਂ। ਉਹਨਾਂ ਕਿਹਾ ਕਿ ਪਰ ਇਹ ਸਰਕਾਰ ਅਜਿਹਾ ਕਰ ਰਹੀ ਹੈ। ਇਸ ਨੇ ਸਭ ਕੁੱਝ ਜਾਣਦੇ ਹੋਏ ਵੀ ਕਿ ਅਜਿਹਾ ਕਰਨ ਨਾਲ ਕਿਸਾਨਾਂ ਲਈ ਖੇਤੀ ਦੇ ਖਰਚੇ ਵਧ ਜਾਣਗੇ ਅਤੇ ਖੇਤੀ ਅਰਥ ਵਿਵਸਥਾ ਦੀ ਹਾਲਤ ਹੋਰ ਮਾੜੀ ਹੋ ਜਾਵੇਗੀ,ਕਾਂਗਰਸ ਸਰਕਾਰ ਨੇ ਆਬਿਆਨਾ ਲਾਉਣ ਦਾ ਫੈਸਲਾ ਕਰ ਲਿਆ ਹੈ।
ਇਹ ਕਹਿੰਦਿਆਂ ਕਿ ਅਜਿਹੇ ਕਦਮ ਕਾਂਗਰਸ ਸਰਕਾਰ ਦੇ ਲਾਪਰਵਾਹ ਵਤੀਰੇ ਦੀ ਦੱਸ ਪਾਉਂਦੇ ਹਨ ਜਿਹੜੀ ਕਿ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਕੰਮ ਕਰ ਰਹੀ ਹੈ, ਅਕਾਲੀ ਆਗੂ ਨੇ ਕਾਂਗਰਸ ਸਰਕਾਰ ਨੂੰ ਪੁੱਿਛਆ ਕਿ ਉਸ ਨੇ ਅਜਿਹਾ ਲੋਕ-ਵਿਰੋਧੀ ਕਦਮ ਕਿਉਂ ਚੁੱਕਿਆ ਹੈ? ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਸਾਰੇ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਬਿਜਲੀ ਦੇ ਬਿਲ ਲਾਉਣ ਦਾ ਕਠੋਰ ਫੈਸਲਾ ਕਰ ਚੁੱਕੀ ਹੈ। ਇਸ ਨੇ ਦਿਹਾਤੀ ਵਿਕਾਸ ਸੈਸ ਵਧਾ ਦਿੱਤਾ ਹੈ ਅਤੇ ਬਾਸਮਤੀ, ਕਪਾਹ ਅਤੇ ਸ਼ਬਜ਼ੀਆਂ ਉੱਤੇ ਮਾਰਕੀਟ ਫੀਸ ਵਿਚ ਵਾਧਾ ਕਰ ਚੁੱਕੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਗੁਰਦਾਸਪੁਰ ਜ਼ਿਮਨੀ ਚੋਣ ਮੁਹਿੰਮ ਦੌਰਾਨ ਸਰਕਾਰ ਦੀਆਂ ਕਿਸਾਨ-ਵਿਰੋਧੀ ਅਤੇ ਲੋਕ-ਵਿਰੋਧੀ ਨੀਤੀਆਂ ਦੀ ਪੋਲ• ਖੋਲ•ੇਗਾ। ਉਹਨਾਂ ਕਿਹਾ ਕਿ ਅਸੀਂ ਇਸ ਸਰਕਾਰ ਦੀ ਲੋਕਾਂ ਦੀ ਭਲਾਈ ਲਈ ਕੋਈ ਵੀ ਕਦਮ ਨਾ ਚੁੱਕਣ, ਬੁਢਾਪਾ ਪੈਨਸ਼ਨਾਂ ਨਾ ਦੇਣ, ਆਟਾ-ਦਾਲ ਨਾ ਦੇਣ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰਨ ਲਈ ਜੁਆਬਦੇਹੀ ਕਰਾਂਗੇ।

Please Click here for Share This News

Leave a Reply

Your email address will not be published. Required fields are marked *