best platform for news and views

ਆਮ ਆਦਮੀ ਲੜੇਗੀ ਅੰਮ੍ਰਿਸਰ ਦੀ ਲੋਕ ਸਭਾ ਚੋਣ

Please Click here for Share This News

ਅੰਮ੍ਰਿਤਸਰ : ਪੰਜਾਬ ਦੀਆਂ ਵਿਧਾਨ ਸਭਾ ਚੋਣਾ ਦੇ ਨਾਲ ਹੀ 4 ਫਰਵਰੀ ਨੂੰ ਪੈ ਰਹੀਆਂ ਵੋਟਾਂ ਦੇ ਨਾਲ ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਵੋਟਾਂ ਵੀ ਪੈ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਵੀ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਵਰਨਣਯੋਗ ਹੈ ਕਿ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਰੋਧ ਵਿਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਨੇ ਅੰਮ੍ਰਿਤਸਰ ਵਿਚ ਲੋਕ ਸਭਾ ਸੀਟ ਲਈ ਵੀ 4 ਫਰਵਰੀ ਨੂੰ ਹੀ ਵੋਟਾਂ ਦਾ ਐਲਾਨ ਕੀਤਾ ਹੈ। ਅੱਜ ਇਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਵੀ ਆਮ ਆਦਮੀ ਪਾਰਟੀ ਵਲੋਂ ਆਪਣਾ ੳੁਮੀਦਵਾਰ ਖੜ੍ਹਾ ਕੀਤਾ ਜਾਵੇਗਾ ਅਤੇ ਇਸ ਸਬੰਧੀ ਉਮੀਦਵਾਰ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *