best platform for news and views

ਆਰਐਸਐਸ ਅਤੇ ਭਾਜਪਾ ਦਲਿਤ ਵਿਰੋਧੀ : ਗੁਰਪ੍ਰੀਤ ਵੜੈਚ

Please Click here for Share This News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਆਰਐਸਐਸ ਦੇ ਬੁਲਾਰੇ ਮਨਮੋਹਨ ਵੈਦ ਦੇ ਉਸ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ, ਜਿਸ ਵਿੱਚ ਉਨਾਂ ਕਿਹਾ ਹੈ ਕਿ ਆਰਐਸਐਸ ਰਾਖਵੇਂਕਰਨ ਦੇ ਖਿਲਾਫ ਹੈ ਅਤੇ ਸਹਿਮਤੀ ਦੇ ਨਾਲ ਰਾਖਵਾਂਕਰਨ ਖਤਮ ਕੀਤਾ ਜਾਣਾ ਚਾਹੀਦਾ ਹੈ।

          ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਮਨਮੋਹਨ ਵੈਦ ਨੇ ਜੈਪੁਰ ਵਿੱਚ ਚੌਂਕਾ ਦੇਣ ਵਾਲਾ ਬਿਆਨ ਦਿੱਤਾ ਹੈ ਅਤੇ ਇਸ ਨਾਲ ਆਰਐਸਐਸ ਅਤੇ ਇਸਦੀ ਸ਼ਾਖਾ ਭਾਜਪਾ, ਜਿਸਦਾ ਕਿ ਅਕਾਲੀ ਦਲ ਨਾਲ ਗਠਜੋੜ ਹੈ, ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਉਨਾਂ ਕਿਹਾ ਕਿ ਆਰਐਸਐਸ ਵੱਲੋਂ ਸਮਾਜ ਦੇ ਗਰੀਬ ਵਰਗਾਂ ਨੂੰ ਅਲੱਗ-ਥਲੱਗ ਕਰਨ ਲਈ ਗੁਪਤ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਭਾਰਤ ਦੇ ਸਵਿਧਾਨ ਵੱਲੋਂ ਦਿੱਤੇ ਜਾਂਦੇ ਫਾਇਦਿਆਂ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

          ਵੜੈਚ ਨੇ ਕਿਹਾ ਕਿ ਆਰਐਸਐਸ ਦੇਸ਼ ਵਿਰੋਧੀ ਗਰੁੱਪ ਹੈ ਅਤੇ ਆਰਐਸਐਸ ਆਗੂਆਂ ਦੇ ਮਨਾਂ ਵਿੱਚ ਦਲਿਤਾਂ ਖਿਲਾਫ ਜਹਿਰ ਕੁੱਟ-ਕੁੱਟ ਕੇ ਭਰਿਆ ਹੋਇਆ ਹੈ। ਉਨਾਂ ਨੇ ਦਲਿਤਾਂ ਨੂੰ ਪੰਜਾਬ ਵਿੱਚ ਅਕਾਲੀ ਭਾਜਪਾ ਦੇ ਦਲਿਤ ਵਿਰੋਧੀ ਮਨਸੂਬਿਆਂ ਤੋਂ ਸੁਚੇਤ ਰਹਿਣ ਲਈ ਕਿਹਾ। ਉਨਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਆਰਐਸਐਸ ਦੇ ਪ੍ਰਭਾਵ ਹੇਠ ਕੰਮ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੇ ਆਪਣੇ ਵਪਾਰਿਕ ਹਿੱਤਾਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਤੋਂ ਉਪਰ ਕੀਤਾ ਹੋਇਆ ਹੈ।

          ਵੜੈਚ ਨੇ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਰਐਸਐਸ ਦੇ ਬੁਲਾਰੇ ਵੱਲੋਂ ਦਿੱਤੇ ਗਏ ਬਿਆਨ ਉਤੇ ਆਪਣਾ ਸਟੈਂਡ ਸਾਫ ਕਰਨਾ ਚਾਹੀਦਾ ਹੈ, ਜਿਸ ਵਿੱਚ ਜਨਤਕ ਪਲੇਟਫਾਰਮ ਉਤੇ ਰਾਖਵੇਂਕਰਨ ਦਾ ਵਿਰੋਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਭਾਜਪਾ ਵੱਲੋਂ ਬਾਦਲਾਂ ਵਰਗੇ ਆਪਣੇ ਏਜੰਟਾਂ ਰਾਹੀਂ ਆਪਣਾ ਏਜੰਡਾ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨਾਂ ਨੇ ਪੰਥਕ ਮੁਖੌਟਾ ਪਹਿਨਿਆ ਹੋਇਆ ਹੈ।

Please Click here for Share This News

Leave a Reply

Your email address will not be published. Required fields are marked *