best platform for news and views

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਨੇ ਵਧਾਈ ਚੌਕਸੀ

Please Click here for Share This News

ਧੂਰੀ, 11 ਅਗਸਤ (ਮਹੇਸ਼ ਜਿੰਦਲ) – ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀ.ਐੱਸ.ਪੀ ਧੂਰੀ ਰਛਪਾਲ ਸਿੰਘ ਅਤੇ ਆਰ.ਪੀ.ਐਫ ਇੰਚਾਰਜ ਇੰਸਪੈਕਟਰ ਸੁਮਨ ਕੁਮਾਰ ਠਾਕੁਰ ਦੀ ਅਗਵਾਈ ਹੇਠ ਪੰਜਾਬ ਪੁਲਸ ਅਤੇ ਆਰ.ਪੀ.ਐਫ ਵੱਲੋਂ ਸਥਾਨਕ ਰੇਲਵੇ ਸਟੇਸ਼ਨ ‘ਤੇ ਜਿੱਥੇ ਰੇਲਗੱਡੀਆਂ ਦੀ ਚੈਕਿੰਗ ਕੀਤੀ ਗਈ ਉੱਥੇ ਹੀ ਯਾਤਰੀਆਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਗਈ। ਡੀ.ਐੱਸ.ਪੀ ਧੂਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਦੇ ਮਕਸਦ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਜਨਤਕ ਥਾਵਾਂ ‘ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਸਿਟੀ ਧੂਰੀ ਦੇ ਮੁਖੀ ਦਰਸ਼ਨ ਸਿੰਘ ਸਮੇਤ ਹੋਰ ਪੁਲਸ ਮੁਲਾਜ਼ਮ ਵੀ ਮੌਜੂਦ ਸਨ।

ਕੈਪਸ਼ਨ – ਰੇਲਵੇ ਸਟੇਸ਼ਨ ਧੂਰੀ ‘ਤੇ ਚੈਕਿੰਗ ਕਰਦੇ ਹੋਏ ਪੁਲਸ ਅਧਿਕਾਰੀ

Please Click here for Share This News

Leave a Reply

Your email address will not be published.