best platform for news and views

ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਡੋਰ-ਟੂ-ਡੋਰ ਚੋਣ ਪ੍ਰਚਾਰ ਤੇਜ਼ 

Please Click here for Share This News

ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਮਾਛੀਵਾੜਾ ਵੱਲੋਂ ਵੀ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਤੇ ਉਹ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਰਾਬਤਾ ਕਾਇਮ ਕਰ ਰਹੇ ਹਨ। ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਚਰਨ ਸਿੰਘ ਮਾਛੀਵਾੜਾ ਨੇ ਦੱਸਿਆ ਕਿ ਹਰ ਵਰਗ ਦੇ ਵਿਕਾਸ ਲਈ ਉਹ ਚੋਣ ਮੈਦਾਨ ਵਿਚ ਕੁੱਦਿਆ ਹੈ ਕਿਉਂਕਿ ਰਿਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਦੇਸ਼ ਨੂੰ ਆਰਥਿਕ ਪੱਖੋਂ ਬਹੁਤ ਪਿੱਛੇ ਧੱਕ ਦਿੱਤਾ ਹੈ ਤੇ ਦੇਸ਼ ਵਿਚ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਗਰੀਬੀ ਦਿਨ ਬ ਦਿਨ ਵਧ ਰਹੀ ਹੈ। ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਮਾਛੀਵਾੜਾ ਨੇ ਕਿਹਾ ਕਿ ਜਿੱਥੇ ਪਹਿਲਾਂ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਨੇ ਦੇਸ਼ ਨੂੰ ਲੁੱਟਿਆ ਉਥੇ ਹੁਣ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜੀਐਸਟੀ ਲਗਾ ਕੇ ਨੋਟਬੰਦੀ ਕਰਕੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ ਹੈ। ਉਨ•ਾਂ ਕਿਹਾ ਕਿ ਪੰਜਾਬ ਵਿਚ ਵੀ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਲੋਕਾਂ ਨੂੰ ਆਪਣੇ ਹੱਕ ਲੈਣ ਲਈ ਧਰਨੇ ਲਗਾਉਣੇ ਪੈ ਰਹੇ ਹਨ, ਬੇਅਦਬੀ ਵਰਗੀਆਂ ਘਟਨਾਵਾਂ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ, ਨਾਬਾਲਗ ਲੜਕੀਆਂ ਨਾਲ ਬਲਾਤਕਾਰ ਹੋ ਰਹੇ ਹਨ, ਪੰਜਾਬ ਦੇ ਨੌਜਵਾਨਾਂ ਨੂੰ ਚਿੱਟੇ ਵਰਗੇ ਨਸ਼ੇ ਨੇ ਆਪਣੀ ਜਕੜ ਵਿਚ ਲੈ ਲਿਆ ਹੈ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਪਰ ਹੁਣ ਫਿਰ ਉਹੀ ਲੀਡਰ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਲੁਭਾ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਉਨ•ਾਂ ਦੇ ਚੋਣ ਨਿਸ਼ਾਨ ਆਟੋ ਰਿਕਸ਼ਾ ਤੇ ਮੋਹਰ ਲਗਾ ਕੇ ਪਾਰਲੀਮੈਂਟ ਵਿਚ ਭੇਜਣ ਤਾਂ ਜੋ ਦੇਸ਼ ਦੇ ਭ੍ਰਿਸ਼ਟ ਸਿਸਟਮ ਨੂੰ ਬਦਲਿਆ ਜਾ ਸਕੇ।


ਫੋਟੋ ਕੈਪਸ਼ਨ
ਮਾਛੀਵਾੜਾ ਗੁਰਚਰਨ ਸਿੰਘ : ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਕਰਦੇ ਹੋਏ।

Please Click here for Share This News

Leave a Reply

Your email address will not be published. Required fields are marked *