best platform for news and views

ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ-ਕੈਬਨਿਟ ਮੰਤਰੀ ਸਿੰਗਲਾ

Please Click here for Share This News

ਚੰਡੀਗੜ•, 1 ਜੂਨ:  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ੍ਰੀ ਵਿਜੇ ਇੰਦਰ ਸਿੰਗਲਾ ਪੀ.ਡਬਲਿਊ.ਡੀ  ਮੰਤਰੀ ਪੰਜਾਬ ਵਿਸ਼ੇਸ ਤੌਰ ‘ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ। ਉਨਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਸਹਿਕਾਰਤਾ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ ਤੌਰ ਤੇ ਮੋਜੂਦ ਸਨ। ਇਸ ਮੌਕੇ ਉਨਾਂ ਅੰਤਰਰਾਸਟਰੀ ਸਰਹੱਦ ਭਾਰਤ-ਪਾਕਿਸਤਾਨ ਸਰਹੱਦ ਤੋਂ ਖਲੋ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਤੇ ਸਰਹੱਦ ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਸਿੰਗਲਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮ ਚੱਲ ਰਹੇ ਹਨ ਵਿਖੇ ਪੁਹੰਚ ਕੇ ਬਹਤ ਖੁਸ਼ੀ ਪ੍ਰਾਪਤ ਹੋਈ ਹੈ ਅਤੇ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨਾਂ ਨੂੰ ਇਸ ਇਤਿਹਾਸਕ ਤੇ ਧਾਰਮਿਕ ਸਥਾਨ ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਉਹ ਪੂਰੀ ਜ਼ਿੰੰਮੇਵਾਰੀ ਨਾਲ ਦੇਸ਼-ਵਿਦੇਸ਼ ਵਿਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸ਼ਵਾਸ ਦਿਵਾਉਦੇ ਹਨ ਕਿ ਸੰਗਤਾ ਦੀਆਂ ਉਮੀਦਾਂ ਤੇ ਪੂਰਾ ਉਤਰਿਦਆਂ ਸੰਗਤਾਂ ਨੂੰ ਹਰ ਸਹੂਲਤ ਪੁਜਦਾ ਕੀਤੀ ਜਾਵੇਗੀ ਤੇ ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋ ਪਹਿਲਾਂ ਵਿਕਾਸ ਕੰਮ ਮੁਕੰਮਲ ਕਰ ਲਏ ਜਾਣਗੇ। ਉਨਾਂ ਕਿਹਾ ਕਿ ਸਮੁੱਚੀ ਸੰਗਤਾ ਦੇ ਆਸ਼ਰੀਵਾਦ ਨਾਲ ਵਿਕਾਸ ਕੰਮ ਸਿਰੇ ਚੜ•ਨਗੇ।
ਕੈਬਨਿਟ ਮੰਤਰੀ ਸ੍ਰੀ ਸਿੰਗਲਾ ਤੇ ਸ੍ਰੀ ਰੰਧਾਵਾ ਵੱਲੋ ਅੰਤਰਰਾਸ਼ਟਰੀ ਸਰਹੱਦ ਤੇ ਜਾ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਦੇ ਦੂਰਬੀਨ ਰਾਹੀ ਦਰਸ਼ਨ ਦਿਦਾਰੇ ਕੀਤੇ ਤੇ ਅਰਦਾਸ ਕੀਤੀ। ਸਿੰਗਲਾ ਵੱਲੋ ਕਰਤਾਰਪੁਰ ਸਾਹਿਬ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆ ਹੋਇਆ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਸਤਾਬਦੀ ਦਿਵਸ ਨੂੰ ਲੈ ਕੇ ਸਾਨੂੰ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ•ਾਂ ਕਿਹਾ ਕਿ 30 ਸਤੰਬਰ 2019 ਤਕ ਕੋਰੀਡੋਰ ਦੇ ਰਸਤੇ ਦੇ ਵਿਕਾਸ ਕੰਮ ਮੁਕੰਮਲ ਹੋ ਜਾਣਗੇ ਤੇ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ।
ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ 550 ਸਾਲਾ ਸਤਾਬਦੀ ਦਿਵਸ ਤੋ ਪਹਿਲਾ ਪਹਿਲਾ ਸ੍ਰੀ ਗੁਰੂ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ  ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀਆ ਸਾਰੀਆ ਸੜਕਾਂ ਨੂੰ ਚੌੜਿਆ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਫਤਿਹਗੜ• ਚੂੜੀਆ ਤੋ ਡੇਰਾ ਬਾਬਾ ਨਾਨਕ ਤੱਕ  ਆਉਣ ਵਾਲੀ ਸੜਕ ਨੂੰ ਚੌੜਿਆ ਕੀਤਾ ਜਾਵੇਗਾ। ਇਸ ਤਰਾਂ ਬਟਾਲਾ ਤੋ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀ ਸੜਕ ਨੂੰ ਚੌੜਿਆ ਕੀਤਾ ਜਾਵੇਗਾ ਜਦ ਕੇ ਰਮਦਾਸ ਤੋ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀਆਂ ਸੜਕਾਂ ਨੂੰ ਚੋੜਿਆ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਕਿ ਕੈਪਟਨ ਸਰਕਾਰ ਵਲੋਂ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਤੇ ਵਿਕਾਸ ਕੰਮਾਂ ਤੇਜਗਤੀ ਨਾਲ ਮੁਕੰਮਲ ਕਰਵਾਏ ਜਾਣਗੇ।
ਇਸ ਮੌਕੇ ਸ੍ਰੀ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 550 ਸਾਲਾ ਸਤਾਬਦੀ ਦਿਵਸ ਮੌਕੇ ਦੇਸ਼ਾਂ ਵਿਦੇਸ਼ਾਂ ਤੇ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਕਿਸ ਦੀ ਦਿਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗਾ। ਰੰਧਾਵਾ ਨੇ ਇਸ ਕਸਬੇ ਹੈਰੀਟੇਜ ਸਹਿਰ ਵਜੋ ਵਿਕਸਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਕੈਬਨਿਟ ਵਜੀਰ ਸ੍ਰੀ ਸਿੰਗਲਾ ਨੇ ਸਥਾਨਕ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ਗਤੀ ਲਿਆਂਦੀ ਜਾਵੇ ਤੇ ਵਿਕਾਸ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।
ਇਸ ਮੌਕੇ ਸਰਵ ਸੀ ਗੁਰਸਿਮਰਨ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਚੀਫ ਇੰਜੀ. ਪੀ.ਡਬਲਿਊ.ਡੀ ਜੇ.ਐਸ.ਮਾਨ ਤੇ ਅਰੁਣ ਕੁਮਾਰ, ਐਸ.ਈ ਭੁਪਿੰਦਰ ਸਿੰਘ ਤੁਲੀ, ਐਨ.ਆਰ ਗੋਇਲ, ਸੁਖਦੇਵ ਸਿੰਘ, ਐਕਸੀਅਨ ਅੰਗਰੇਜ ਸਿੰਘ, ਇੰਦਰਜੀਤ ਸਿੰਘ, ਰਜਿੰਦਰ ਸਿੰਘ, ਹਰਜੋਤ ਸਿੰਘ, ਐਸ.ਡੀ.ਓ ਨਿਰਮਲ ਸਿੰਘ, ਹਰਜਿੰਦਰ ਸਿੰਘ, ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਮੋਜੂਦ ਸਨ।

Please Click here for Share This News

Leave a Reply

Your email address will not be published. Required fields are marked *