best platform for news and views

ਇਤਿਹਾਸ, ਸਭਿਆਚਾਰ ਅਤੇ ਵਿਰਸੇ ਨੂੰ ਨਾ ਸੰਭਾਲਣ ਵਾਲੀਆਂ ਕੌਮਾਂ ਸਮੇਂ ਨਾਲ ਖਤਮ ਹੋ ਜਾਂਦੀਆਂ ਹਨ- ਬਾਦਲ

Please Click here for Share This News

ਪਟਿਆਲਾ : ਇਤਿਹਾਸ, ਸਭਿਆਚਾਰ ਅਤੇ ਵਿਰਸਾ ਕਿਸੇ ਕੌਮ ਅਤੇ ਦੇਸ਼ ਦਾ ਸਭ ਤੋਂ ਵੱਡਾ ਸਰਮਾਇਆ ਹੋਣ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ, ਵਿਰਸੇ ਅਤੇ ਸਭਿਆਚਾਰ ਨੂੰ ਨਹੀਂ ਸੰਭਾਲਦੀਆਂ, ਉਹ ਸਮੇਂ ਦੇ ਨਾਲ ਖਤਮ ਹੋ ਜਾਂਦੀਆਂ ਹਨ।
ਅੱਜ ਬਾਰਨ ਪਿੰਡ ਵਿਖੇ ਸਾਢੇ ਚਾਰ ਏਕੜ ਰਕਬੇ ਵਿੱਚ 2.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ਹੀਦ ਬਾਬਾ ਜੈ ਸਿੰਘ ਜੀ ਖੱਲਕੋਟ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸ. ਬਾਦਲ ਨੇ ਕਿਹਾ ਕਿ ਸ਼ਹੀਦ ਕੌਮ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਕੌਮਾਂ ਦਾ ਇਹ ਇਤਿਹਾਸ, ਸਭਿਆਚਾਰ ਅਤੇ ਵਿਰਸਾ ਕੌਮਾਂ ਦੇ ਭਵਿੱਖ ਦਾ ਮਾਰਗ ਦਰਸ਼ਕ ਕਰਦਾ ਹੈ ਅਤੇ ਇਨ•ਾਂ ਨੂੰ ਵਿਸਾਰਣ ਵਾਲੀਆਂ ਕੌਮਾਂ ਦਾ ਭਵਿਖ ਸਮਾਂ ਬੀਤਣ ਦੇ ਨਾਲ ਨਾਲ ਧੁੰਦਲਾ ਹੋ ਜਾਂਦਾ ਹੈ।
ਵਰਣਯੋਗ ਹੈ ਕਿ ਸ਼ਹੀਦ ਬਾਬਾ ਜੈ ਸਿੰਘ ਜੀ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ ਜਿਨ•ਾਂ ਨੂੰ 1753 ਵਿੱਚ ਤਮਾਕੂ ਦੀ ਪੰਡ ਨਾ ਚੁੱਕਣ ਕਾਰਨ ਸਰਹੱਦ ਦੇ ਨਵਾਬ ਅਬਦੁੱਸ ਸਮੱਦ ਖਾਂ ਨੇ ਪੁੱਠਾ ਟੰਗ ਕੇ ਉਨ•ਾਂ ਦੀ ਖੱਲ ਉਤਾਰ ਕੇ ਸ਼ਹੀਦ ਕਰਨ ਦਿੱਤਾ ਸੀ। ਉਨ•ਾਂ ਦੇ ਨਾਲ ਉਨ•ਾਂ ਦੀ ਪਤਨੀ, ਦੋ ਬੇਟਿਆਂ ਅਤੇ ਨੂੰਹ ਨੂੰ ਵੀ ਸ਼ਹੀਦ ਕੀਤਾ ਗਿਆ ਸੀ।
ਸ. ਬਾਦਲ ਨੇ ਅੱਗੇ ਕਿਹਾ ਕਿ ਸਿੱਖ ਇਤਿਹਾਸ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਪੰਜਾਬੀਆਂ ਨੂੰ ਇਹ ਜਜ਼ਬਾ ਗੁਰੂ ਸਹਿਬਾਨ ਤੋਂ ਮਿਲਿਆ ਹੈ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੰਜਾਬੀਆਂ ਨੇ ਅਥਾਹ ਕੁਰਬਾਨੀਆਂ ਕੀਤੀਆਂ ਹਨ। ਉਨ•ਾਂ ਕਿਹਾ ਕਿ ਪੰਜਾਬੀਆਂ ਬਾਰੇ ਇਹ ਗੱਲ ਮਸ਼ਹੂਰ ਹੈ ਕਿ ਇਹ ਇਤਿਹਾਸ ਰਚ ਸਕਦੇ ਹਨ ਪਰ ਸੰਭਾਲ ਨਹੀਂ ਸਕਦੇ ਅਤੇ ਪੰਜਾਬੀਆਂ ਦੇ ਇਸ ਸੁਭਾਅ ਕਰਕੇ ਪੰਜਾਬ ਦੇ ਅਮੀਰ ਇਤਿਹਾਸ, ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਦੀ ਪਹਿਲਾਂ ਕੋਈ ਖਾਸ ਕੋਸ਼ਿਸ਼ ਨਹੀਂ ਕੀਤੀ ਗਈ।• ਇਸ ਕਰਕੇ ਦਸ ਸਾਲ ਪਹਿਲਾਂ ਅਕਾਲੀ-ਭਾਜਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਦੇ ਸ਼ਾਨਦਾਰ ਇਤਿਹਾਸ ਅਤੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਅਨੇਕਾਂ ਯਤਨ ਕੀਤੇ।
ਸ. ਬਾਦਲ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦਾ ਨਿਰਮਾਣ ਕਰਕੇ ਵਿਰਸੇ ਨੂੰ ਸੰਭਾਲਣ ਦੀ ਪਹਿਲਕਦਮੀ ਕੀਤੀ। ਸੂਬਾ ਸਰਕਾਰ ਨੇ  ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਮਹਾਨ ਯੋਗਦਾਨ ਦੇਣ ਵਾਲੇ ਨਾਇਕਾਂ ਦੀ ਯਾਦ ਨੂੰ ਮੂਰਤੀਮਾਨ ਕਰਨ ਲਈ ਜਲੰਧਰ ਦੇ ਨੇੜੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਬਣਾਈ ਗਈ ਹੈ। ਇਸੇ ਤਰ•ਾਂ ਹੀ ਸੰਗਰੂਰ ਜ਼ਿਲ•ੇ ਦੇ ਪਿੰਡ ਕੁੱਪ ਰੋਹੀੜਾ ਵਿਖੇ ਵੱਡੇ ਘੱਲੂਘਾਰੇ ਅਤੇ ਗੁਰਦਾਸਪੁਰ ਜ਼ਿਲ•ੇ ਦੇ ਪਿੰਡ ਕਾਹਨੂੰਵਾਲ ਛੰਭ ਵਿਖੇ ਛੋਟੇ ਘੱਲੂਘਾਰੇ ਦੀ ਯਾਦਗਾਰ ਅਤੇ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦੀ ਉਸਾਰੀ ਕੀਤੀ ਗਈ ਹੈ। •ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਦੇਸ਼ ਦੇ ਹਿੱਤ ਮਹਿਫੂਜ਼ ਵਾਲੇ ਪੰਜਾਬ ਦੇ ਬਹਾਦਰ ਸੈਨਿਕਾ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ ਬਣਾਈ ਗਈ ਹੈ। ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਵਿਖੇ 220 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਐਂਟਰੈਂਸ ਪਲਾਜ਼ਾ ਵੀ ਕੌਮ ਨੂੰ ਸਮਰਪਿਤ ਕੀਤਾ। ਉਨ•ਾਂ ਅੱਗੇ ਦੱਸਿਆ ਕਿ ਖੁਰਾਲਗੜ• (ਹੁਸ਼ਿਆਰਪੁਰ) ਵਿਖੇ ਗੁਰੂ ਰਵਿਦਾਸ ਜੀ ਦੀ ਯਾਦਗਾਰ ਦੀ ਉਸਾਰੀ ਤੇ 200 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ ਦੀ ਯਾਦਗਾਰ ਬਣਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਨ•ਾਂ ਯਾਦਗਾਰਾਂ ਦਾ ਉਦੇਸ਼ ਸਾਡੀਆਂ ਭਵਿਖੀ ਪੀੜ•ੀਆਂ ਨੂੰ ਆਪਣੇ ਅਮੀਰ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਹੈ ਤਾਂ ਜੋ ਉਹ ਭਵਿੱਖ ਵਿੱਖ ਇਸ ਤੋਂ ਸੇਧ ਲੈ ਕੇ ਦੇਸ਼ ਤੇ ਕੌਮ ਦੀ ਰੱਖਿਆ ਲਈ ਆਪਣਾ ਯੋਗਦਾਨ ਪਾ ਸਕਣ। ਮੁੱਖ ਮੰਤਰੀ ਦੇ ਨਾਲ ਉਨ•ਾਂ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ ਵੀ ਸਨ।

Please Click here for Share This News

Leave a Reply

Your email address will not be published.