ਇਸੇ ਸਾਲ ਹੋਵੇਗਾ ਪੈਟਰੋਲ ਤੇ ਡੀਜਲ ਸਸਤਾ
ਚੰਡੀਗੜ੍ਹ : ਅਗਲੇ ਸਾਲ ਦੇਸ਼ ਵਿਚ ਹੋ ਰਹੀਆਂ ਲੋਕ ਸਭਾ ਚੋਣਾ ਨੂੰ ਲੈ ਕੇ ਸਰਕਾਰ ਵਲੋਂ ਕਈ ਤਰਾਂ ਦੇ ਲੋਕ ਭਲਾਈ ਦੇ ਫੈਸਲੇ ਲਏ ਜਾ ਰਹੇ ਨੇ। ਇਸੇ ਤਹਿਤ ਸਰਕਾਰ ਨੇ ਭਾਰਤ ਦੀਆਂ ਪੈਟਰੋਲੀਅਮ ਕੰਪਨੀਆਂ ਨੂੰ ਅਗਲੇ ਮਹੀਨਿਆਂ ਵਿਚ ਤੇਲ ਦੀਆਂ ਕੀਮਤਾਂ ਵਿਚ ਕਮੀ ਲਿਆਉਣ ਲਈ ਕਿਹਾ ਹੈ। ਸਰਕਾਰੀ ਸੂਤਰਾਂ ਅਨੁਸਾਰ ਇਸ ਸਾਲ ਅਗਸਤ ਵਿਚ ਪੈਟਰੋਲ ਅਤੇ ਡੀਜਲ ਦੇ ਰੇਟ ਘਟਾਏ ਜਾਣ ਦੀ ਉਮੀਦ ਹੈ।
ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ ਪੈਟਰੋਲੀਅਮ ਕੰਪਨੀਆਂ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਲਈ ਕਿਹਾ ਜਾ ਰਿਹਾ ਹੈ, ਤਾਂ ਜੋ ਅਗਲੀਆਂ ਲੋਕ ਸਭਾ ਚੋਣਾ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਲਾਹਾ ਮਿਲ ਸਕੇ। ਇਸ ਸਬੰਧੀ ਪੈਟਰੋਲੀਅਮ ਕੰਪਨੀਆਂ ਦੇ ਅਧਿਕਾਰੀਆਂ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਪਤਾ ਲੱਗਾ ਹੈ ਕਿ ਸਾਰੀਆਂ ਪੈਟਰੋਲੀਅਮ ਕੰਪਨੀਆਂ ਨੇ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਤੇਲ ਦੀਆਂ ਕੀਮਤਾਂ ਘਟਾਉਣ ਦਾ ਪ੍ਰਬੰਧ ਕਰ ਲਿਆ ਹੈ। ਭਾਵੇਂ ਇਹ ਕਦਮ ਸਾਲ 2024 ਵਿਚ ਹੋ ਰਹੀਆਂ ਲੋਕ ਸਭਾ ਚੋਣਾ ਨੂੰ ਧਿਆਨ ਵਿਚ ਰੱਖਦਿਆਂ ਚੁੱਕਿਆ ਗਿਆ ਹੈ, ਫਿਰ ਵੀ ਆਮ ਲੋਕਾਂ ਨੂੰ ਇਸਦਾ ਕਾਫੀ ਫਾਇਦਾ ਹੋ ਸਕਦਾ ਹੈ।