ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਐੱਸ ਐੱਸ ਪੀ ਧਰੁਵ ਦਹੀਅਾ ਵਲੋ ਕੀਤੇ ਗਏ ਤਬਾਦਲੇ ਹੇਠ ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਬਣੇ ਸੁਖਚੈਨ ਸਿੰਘ ਨੇ ਭਿੱਖੀਵਿੰਡ ਵਿਖੇ ਪਹੁੰਚ ਕੇ ਆਪਣਾ ਕਾਰਜਭਾਰ ਸੰਭਾਲਿਆ ! ਐੱਸ ਐੱਚ ਓ ਸੁਖਚੈਨ ਸਿੰਘ ਨੇ ਆਪਣਾ ਕਾਰਜ ਭਾਰ ਸੰਭਾਲਣ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਥਾਣਾ ਭਿੱਖੀਵਿੰਡ ਵਿਖੇ ਕੰਮ ਕਰਵਾਉਣ ਆਏ ਹਰ ਵਿਅਕਤੀ ਦਾ ਮਾਣ ਸਤਿਕਾਰ ਕੀਤਾ ਜਾਵੇਗਾ ਚਾਹੇ ਕਿਸੇ ਵੀ ਪਾਰਟੀ ਨਾਲ ਸੰਬੰਧਤ ਕਿਉਂ ਨਾ ਹੋਵੇ ! ਉਨ੍ਹਾਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਤੇ ਸਮਾਜ ਸੇਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਰੂਪ ਵਿਚ ਸਹਿਯੋਗ ਦੇਣ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੇ ਮਨਸੂਬੇ ਫੇਲ੍ਹ ਕੀਤੇ ਜਾਣ ਤੇ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾਈ ਜਾ ਸਕੇ ! ਇਸ ਮੌਕੇ ਮੁਨਸ਼ੀ ਗੁਰਭੇਜ ਸਿੰਘ, ਸਹਾਇਕ ਮੁਨਸ਼ੀ ਗੁਰਵਿੰਦਰ ਸਿੰਘ ,ਅਰਸ਼ਦੀਪ ਸਿੰਘ ਸਮੇਤ ਆਦਿ ਪੁਲਸ ਕਰਮਚਾਰੀ ਹਾਜ਼ਰ ਸਨ !