best platform for news and views

ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

Please Click here for Share This News

ਭਿੱਖੀਵਿੰਡ, 8 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)- ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸ਼ਹਿਰਾਂ ਅੰਦਰ ਲੱਗਦੇ ਟਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰ ਤੇ ਰੇਹੜੀਆਂ ਵਾਲਿਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਨਗਰ ਪੰਚਾਇਤ ਭਿੱਖੀਵਿੰਡ ਦੇ ਕਾਰਜ ਸਾਧਕ ਅਫ਼ਸਰ ਜਗਤਾਰ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਦੁਕਾਨਦਾਰ ਆਪਣੀਆਂ ਰੇਹੜੀਆਂ ‘ਤੇ ਸਮਾਨ ਨੂੰ ਫੁੱਟਪਾਥ ਤੋਂ ਪਿੱਛੇ ਰੱਖ ਕੇ ਨਗਰ ਪੰਚਾਇਤ ਭਿੱਖੀਵਿੰਡ ਦਾ ਪੂਰਨ ਰੂਪ ਵਿਚ ਸਾਥ ਦੇਣ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਲੋਕ ਡੀ.ਸੀ. ਤਰਨ ਤਾਰਨ ਦੇ ਹੁਕਮਾਂ ਨੂੰ ਨਜ਼ਰ-ਅੰਦਾਜ ਕਰ ਕਾਨੂੰਨ ਦੀ ਉਲੰਘਣਾ ਕਰਨਗੇ, ਉਹਨਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਅਕਾਂਊਟੈਂਟ ਸੰਜੀਵ ਸ਼ਰਮਾ, ਮਨਜੀਤ ਸਿੰਘ ਆਦਿ ਹਾਜ਼ਰ ਸਨ।

ਕਾਰਜ ਸਾਧਕ ਅਫਸਰ ਭਿੱਖੀਵਿੰਡ ਜਗਤਾਰ ਸਿੰਘ ਗੱਲਬਾਤ ਕਰਦੇ ਹੋਏ
Please Click here for Share This News

Leave a Reply

Your email address will not be published. Required fields are marked *