
ਧੂਰੀ (ਪ੍ਰਵੀਨ ਗਰਗ) ਸਾਹਿਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 15 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪ੍ਰਸਿੱਧ ਲੇਖਕ ਜਰਨੈਲ ਸਿੰਘ ਅੱਚਰਵਾਲ ਨਾਲ ਰੁਬਰੂ ਕੀਤਾ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬੀ ਦੇ ਉੱਘੇ ਲੇਖਕ ਓਮ ਪ੍ਰਕਾਸ਼ ਗਾਸੋ ਹੋਣਗੇ। ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਗੁਲਜਾਰ ਸਿੰਘ ਸ਼ੌਕੀਂ ਨੇ ਸਮੂਹ ਲੋਕਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਈ ਦਿੱਤੀ।