ਸ੍ਰੀ ਮੁਕਤਸਰ ਸਾਹਿਬ-
ਪਿੰਦਾ ਬਰੀਵਾਲਾ-
ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਐਡਵੋਕੇਟ ਗੁਰਪ੍ਰੀਤ ਸਿੰਘ ਚੌਹਾਨ ਨੂੰ ‘ਪੰਜਾਬ ਵਿਮੁਕਤ ਜਾਤੀ ਭਲਾਈ ਬੋਰਡ’ ਦੇ ਪਲੇਠੇ ਡਾਇਰੈਕਟਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ੍ਰੀ ਚੌਹਾਨ ਮੁਕਤਸਰ ਬਾਰ ਐਸੋਸੀਏਸ਼ਨ ਦੇ ਸਾਲ 2002 ਤੋਂ ਮੈਂਬਰ ਹਨ ਅਤੇ ਇਥੇ ਹੀ ਵਕਾਲਤ ਕਰ ਰਹੇ ਹਨ। ਉਹ ਜ਼ਿਲ•ਾ ਸ਼ਕਾਇਤ ਨਿਵਾਰਨ ਕਮੇਟੀ ਦੇ 2007 ਤੋਂ 2012 ਤੱਕ ਦੇ ਮੈਂਬਰ ਸਣੇ ਹੋਰ ਕਈ ਵੱਕਾਰੀ ਆਹੁੱਦਿਆਂ ‘ਤੇ ਕੰਮ ਕਰ ਚੁੱਕੇ ਹਨ। ਉਨ•ਾਂ ਦੀ ਨਿਯੁਕਤੀ ‘ਤੇ ਜ਼ਿਲ•ਾ ਬਾਰ ਐਸੋਸੀਏਸ਼ਨ ਅਤੇ ਸਮੂਹ ਬਾਵਰੀਆ ਸਮਾਜ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਚੌਹਾਨ ਦੀ ਨਿਯੁਕਤ ਲਈ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦਾ ਧੰਨਵਾਦ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਚੌਹਾਨ ਨੇ ਵਿਸ਼ਵਾਸ਼ ਦੁਆਇਆ ਕਿ ਉਹ ਬੋਰਡ ਡਾਇਰੈਕਟਰ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਵਿਮੁਕਤ ਜਾਤੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਗੇ।