best platform for news and views

ਐਸ.ਸੀ. ਭਾਈਚਾਰਾ ਦਰਬਾਰਾ ਸਿੰਘ ਗੁਰੂ ਦੇ ਹੱਕ ‘ਚ ਆਇਆ : ਡਾ. ਮਨਪ੍ਰੀਤ ਸਿੰਘ

Please Click here for Share This News

ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਪੁਲਿਸ ਜ਼ਿਲ•ਾ ਖੰਨਾ ਦੇ ਵਾਈਸ ਪ੍ਰਧਾਨ ਡਾ. ਮਨਪ੍ਰੀਤ ਸਿੰਘ ਮਾਛੀਵਾੜਾ ਸਾਹਿਬ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਐਸ.ਸੀ. ਭਾਈਚਾਰਾ ਉਮੀਦਵਾਰ ਸ. ਦਰਬਾਰਾ ਸਿੰਘ ਗੁਰੂ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜੇਗਾ। ਡਾ. ਮਨਪ੍ਰੀਤ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਅਕਾਲੀ ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਐਸ.ਸੀ. ਭਾਈਚਾਰੇ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੇ ਝੂਠੇ ਲਾਰਿਆਂ ਤੋਂ ਦੁਖੀ ਲੋਕ ਹੁਣ ਕਾਂਗਰਸ ਤੋਂ ਮੂੰਹ ਮੋੜਦੇ ਜਾ ਰਹ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ ਵੱਲੋਂ ਗਰੀਬਾਂ ਲਈ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਕਾਂਗਰਸ ਬੰਦ ਕਰ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਸਤਾਏ ਨਸ਼ਿਆਂ ਦੀ ਦਲਦਲ ਵਿਚ ਧਸ ਰਹੇ ਹਨ ਪਰ ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ ਤੇ ਨਾ ਹੀ ਚਿੱਟੇ ਦੇ ਵੱਡੇ ਸਮਗਲਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ ਜਿਸਦੀ ਮਿਸਾਲ ਮਾਛੀਵਾੜਾ ਦੇ ਨੇੜਲੇ ਪਿੰਡ ਚੌਂਤਾਂ ਵਿਚ ਚਿੱਟੇ ਦੀ ਦਿਨ ਰਾਤ ਬੇਖੌਫ਼ ਹੁੰਦੀ ਸਪਲਾਈ ਤੋਂ ਮਿਲਦੀ ਹੈ। ਉਨ•ਾਂ ਕਿਹਾ ਕਿ ਅਕਾਲੀ ਦਲ ਨੇ ਹੀ ਨੌਜਵਾਨਾਂ ਦੀ ਬਾਂਹ ਫੜੀ ਹੈ ਤੇ ਹਜਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ ਪਰ ਹੁਣ ਕਾਂਗਰਸ ਸਰਕਾਰ ਲੋਕਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਅਧਿਆਪਕ ਤੇ ਹੋਰ ਸਰਕਾਰੀ ਕਰਮਚਾਰੀ ਤਨਖਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ। ਡਾ. ਮਨਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ 19 ਮਈ ਨੂੰ ਚੋਣ ਨਿਸ਼ਾਨ ਤੱਕੜੀ ਤੇ ਮੋਹਰ ਲਗਾ ਕੇ ਅਕਾਲੀ ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਜਿਤਾਉ ਤਾਂ ਜੋ ਹਲਕੇ ਦਾ ਵਿਕਾਸ ਕਰਵਾਇਆ ਜਾ ਸਕੇ।


ਫੋਟੋ ਕੈਪਸ਼ਨ
ਮਾਛੀਵਾੜਾ ਮਨਪ੍ਰੀਤ ਸਿੰਘ : ਡਾ. ਮਨਪ੍ਰੀਤ ਸਿੰਘ ਦੀ ਫੋਟੋ ਨਾਲ ਪ੍ਰਕਾਸ਼ਿਤ ਕਰਨ ਲਈ।

Please Click here for Share This News

Leave a Reply

Your email address will not be published. Required fields are marked *