ਮਾਛੀਵਾੜਾ ਸਾਹਿਬ (ਹਰਪ੍ਰੀਤ ਸਿੰਘ ਕੈਲੇ) – ਹਲਕਾ ਸਾਹਨੇਵਾਲ ਤੋਂ ਕਾਂਗਰਸੀ ਉਮੀਦਵਾਰ ਸਤਵਿੰਦਰ ਕੌਰ ਬਿੱਟੀ ਨੂੰ ਟਿਕਟ ਮਿਲਣ ਤੋਂ ਬਾਅਦ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਬਿੱਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਵਿਚ ਜੋਰਾ ਸ਼ੋਰਾਂ ਨਾਲ ਜੁਟ ਗਏ ਹਨ। ਅੱਜ ਪਿੰਡਾਂ ਵਿਚ ਚੋਣ ਪ੍ਰਚਾਰ ਦੌਰਾਨ ਯੂਥ ਆਗੂ ਤਾਜਪਰਵਿੰਦਰ ਸਿੰਘ ਸੋਨੂੰ ਅਤੇ ਜਨ. ਸਕੱਤਰ ਸਾਬੀ ਪੰਜੇਟਾ ਦੀ ਅਗਵਾਈ ਵਿਚ ਨੌਜਵਾਨਾਂ ਨੇ ਪਿੰਡਾਂ ਵਿਚ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਅਤੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਤੋਂ ਹਰ ਵਰਗ ਦੁਖੀ ਹੈ ਤੇ ਲੋਕ ਵੀ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਆਗੂਆਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਜਥੇਦਾਰਾਂ ਨੇ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਤੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਦੇ ਲੋਕ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ ਅਤੇ ਕਾਂਗਰਸੀ ਉਮੀਦਵਾਰ ਸਤਵਿੰਦਰ ਕੌਰ ਬਿੱਟੀ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਸੋਨੀ ਸਰਪੰਚ, ਮਨਦੀਪ ਸਿੰਘ ਪੰਜੇਟਾ, ਗੁਰਪ੍ਰੀਤ ਸੰਘਾ, ਸੋਨੁੰ ਕੂੰਮ ਕਲਾਂ, ਗੁਰਜਿੰਦਰ ਸਿੰਘ ਗੋਗੀ, ਮਨੀ ਪੰਜੇਟਾ ਤੋਂ ਇਲਾਵਾ ਹੋਰ ਵਰਕਰ ਵੀ ਮੌਜੂਦ ਸਨ।
ਮਾਛੀਵਾੜਾ ਬਿੱਟੀ : ਕਾਂਗਰਸੀ ਉਮੀਦਵਾਰ ਸਤਵਿੰਦਰ ਕੌਰ ਬਿੱਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਤਾਜਪਰਵਿੰਦਰ ਸਿੰਘ ਸੌਨੂੰ, ਸਾਬੀ ਪੰਜੇਟਾ ਤੇ ਹੋਰ ਵਰਕਰ।