best platform for news and views

ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੋਣ ਲੱਗਾ : ਦਰਬਾਰਾ ਸਿੰਘ ਗੁਰੂ

Please Click here for Share This News

ਮਾਛੀਵਾੜਾ ਸਾਹਿਬ, 9 ਮਈ (ਹਰਪ੍ਰੀਤ ਸਿੰਘ ਕੈਲੇ) – ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਣ ਲੱਗਾ ਹੈ ਕਿਉਂਕਿ ਕੈਪਟਨ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਤਿਹਗੜ• ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੱਲੋਂ ਮਾਛੀਵਾੜਾ ਬਲਾਕ ਦੇ ਵੱਖ ਵੱਖ ਪਿੰਡਾਂ ਤੋਂ ਇਲਾਕਾ ਸ਼ਹਿਰ ਵਿਚ ਦੋ ਭਰਵੇਂ ਜਲਸਿਆਂ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਅੱਜ ਸਥਾਨਕ ਇੰਦਰਾ ਕਲੋਨੀ ਵਿਚ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਲੋਕਾਂ ਦੀ ਨਬਜ਼ ਨੂੰ ਚੰਗੀ ਤਰ•ਾ ਪਛਾਣਦੀ ਹੈ ਤੇ ਜੋ ਵੀ ਵਾਅਦੇ ਅਕਾਲੀ ਦਲ ਨੇ ਲੋਕਾਂ ਨਾਲ ਕੀਤੇ ਸੀ ਉਹ ਸਾਰੇ ਪੂਰੇ ਵੀ ਕੀਤੇ ਪਰ ਕਾਂਗਰਸ ਹਰ ਫਰੰਟ ਤੇ ਬੁਰੀ ਤਰ•ਾਂ ਫੇਲ ਸਾਬਤ ਹੋਈ ਹੈ। ਇਸ ਲਈ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਲਈ 19 ਮਈ ਦਾ ਇੰਤਜ਼ਾਰ ਕਰ ਰਹੇ ਹਨ। ਇਸ ਚੋਣ ਮੀਟਿੰਗ ਨੂੰ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਯੂਥ ਵਿੰਗ ਦੇ ਜ਼ਿਲ•ਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਬਲਵਿੰਦਰ ਸਿੰਘ ਬੰਬ ਕੌਮੀ ਜਨ. ਸਕੱਤਰ ਐਸ.ਸੀ ਵਿੰਗ, ਭਾਜਪਾ ਆਗੂ ਸੰਜੀਵ ਲੀਹਲ ਨੇ ਵੀ ਸੰਬੋਧਨ ਕਰਦਿਆਂ ਅਕਾਲੀ ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਬੈਨੀਪਾਲ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਯੂਥ ਆਗੂ ਕਰਮਜੀਤ ਸਿੰਘ ਲੋਪੋਂ, ਡਾ. ਮਨਪ੍ਰੀਤ ਸਿੰਘ, ਜਥੇ. ਮਨਮੋਹਣ ਸਿੰਘ ਖੇੜਾ, ਨਿਰੰਜਣ ਸਿੰਘ ਨੂਰ, ਸਤਨਾਮ ਸਿੰਘ, ਬੀਬੀ ਸ਼ਿੰਦਰ ਕੌਰ ਸੀਨੀਅਰ ਮੀਤ ਪ੍ਰਧਾਨ, ਬੀਬੀ ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਬੀਬੀ ਮਹਿੰਦਰ ਕੌਰ, ਗੰਗਾ ਰਾਣੀ, ਗੁਰਜੀਤ ਕੌਰ, ਹੈਪੀ ਸਿੰਘ ਪ੍ਰਧਾਨ ਬੀਸੀ ਵਿੰਗ, ਅਰਵਿੰਦਰਪਾਲ ਸਿੰਘ ਵਿੱਕੀ, ਇੰਦਰਜੀਤ ਜੱਸਲ, ਰਵੀ ਕੁਮਾਰ, ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਿੰਸ ਮਿੱਠੇਵਾਲ ਆਦਿ ਵੀ ਮੌਜੂਦ ਸਨ।


ਫੋਟੋ ਕੈਪਸ਼ਨ
ਮਾਛੀਵਾੜਾ ਇੰਦਰਾ ਕਲੋਨੀ : ਮੀਟਿੰਗ ਦੌਰਾਨ ਦਰਬਾਰਾ ਸਿੰਘ ਗੁਰੂ ਨੂੰ ਸਨਮਾਨਿਤ ਕਰਦੇ ਹੋਏ ਕਰਮਜੀਤ ਸਿੰਘ ਲੋਪੋ ਤੇ ਇੰਦਰਾ ਕਲੋਨੀ ਨਿਵਾਸੀ।

Please Click here for Share This News

Leave a Reply

Your email address will not be published. Required fields are marked *