best platform for news and views

ਕਾਂਗਰਸ ਦਾ ਹੱਥ, ਖ਼ੂੰਖ਼ਾਰ ਬਦਮਾਸ਼ਾਂ ਅਤੇ ਅਪਰਾਧੀਆਂ ਦੇ ਨਾਲ – ਹਰਪਾਲ ਸਿੰਘ  ਚੀਮਾ

Please Click here for Share This News

ਚੰਡੀਗੜ੍ਹ, 9 ਅਪ੍ਰੈਲ 2019
ਪੰਜਾਬ ਵਿੱਚ 50 ਹਜ਼ਾਰ ਦੇ ਇਨਾਮੀ ਬਦਮਾਸ਼ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ ਕਾਂਗਰਸ ਨੇ ਆਪਣੀ ਅਸਲੀਅਤ ਜਨਤਕ ਕਰ ਦਿੱਤੀ ਹੈ। ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਕਾਂਗਰਸ ਖੁੱਲ੍ਹੇਆਮ ਪੰਜਾਬ ਵਿੱਚ ਅਪਰਾਧੀਆਂ ਨੂੰ ਸ਼ਹਿ ਦੇ ਰਹੀ ਹੈ ।
ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਉੱਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਇੱਕ ਗੈਂਗਸਟਰ ਰਣਦੀਪ ਖਰੌੜ ਦੇ ਨਾਲ ਸਿਆਸੀ ਸਟੇਜ ਸਾਂਝੀ ਕਰਕੇ ਦੱਸ ਦਿੱਤਾ ਹੈ ਕਿ ਉਨ੍ਹਾਂ ਦੀ ਅਸਲੀਅਤ ਕੀ ਹੈ।    ਚੀਮਾ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੀ ਤਰ੍ਹਾਂ ਮੌਜੂਦਾ ਕਾਂਗਰਸ ਸਰਕਾਰ ਵੀ ਅਪਰਾਧੀਆਂ ਨੂੰ ਸ਼ਹਿ ਦੇ ਰਹੀ ਹੈ। ਮੌਜੂਦਾ ਕਾਂਗਰਸ ਸਰਕਾਰ ਵੀ ਰਾਜਨੀਤੀ ਦਾ ਅਪਰਾਧੀਕਰਨ ਕਰ ਰਹੀ ਹੈ, ਜੋ ਬੇਹੱਦ ਸ਼ਰਮਨਾਕ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ, ਰਾਜਨੀਤਕ ਸਰਪ੍ਰਸਤੀ ਕਾਰਨ ਗੈਂਗਸਟਰ ਖੁੱਲ੍ਹੇਆਮ ਘੁੰਮ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਚੀਮਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵਿਚ ਅਪਰਾਧੀਆਂ ਨੂੰ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਮਿਲੀ ਹੋਈ ਹੈ, ਅਤੇ ਖ਼ੂੰਖ਼ਾਰ ਬਦਮਾਸ਼ਾਂ ਵਿਚ ਕਾਨੂੰਨ ਦਾ ਬਿਲਕੁਲ ਵੀ ਡਰ ਨਹੀਂ ਹੈ। ਕਾਂਗਰਸ ਦਾ ਹੱਥ ਅਪਰਾਧੀਆਂ ਦੇ ਨਾਲ ਹੈ, ਜੋ ਕਿ ਬਿਲਕੁਲ ਸਪਸ਼ਟ ਹੋ ਚੁੱਕਿਆ ਹੈ।
ਇਸ ਪੂਰੇ ਪ੍ਰਕਰਣ ਵਿੱਚ ਹੈਰਾਨੀ ਜਤਾਉਂਦੇ ਹੋਏ ਚੀਮਾ ਨੇ ਕਿਹਾ ਕਿ ਇੱਕ ਗੈਂਗਸਟਰ ਜਿਸ ਦੇ ਉੱਤੇ ਡਕੈਤੀ, ਕਤਲ ਵਰਗੇ ਦਰਜਨਾਂ ਮੁਕੱਦਮੇ ਦਰਜ ਹੋਣ ਦੇ ਨਾਲ-ਨਾਲ ਉਸ ‘ਤੇ 50,000 ਰੁਪਏ ਦਾ ਇਨਾਮ ਵੀ ਹੈ, ਉਸ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਨਾ ਬੇਹੱਦ ਸ਼ਰਮਨਾਕ ਹੈ। ਕਾਂਗਰਸ ਦੀ ਇਸ ਹਰਕਤ ਨਾਲ ਪੰਜਾਬ ਵਿੱਚ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

Please Click here for Share This News

Leave a Reply

Your email address will not be published. Required fields are marked *