ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਲਈ ਰਹਿੰਦੇ ਬਾਕੀ 40 ਉਮੀਦਵਾਰਾਂ ਦੀ ਲਿਸਟ 9 ਜਨਵਰੀ ਨੂੰ ਜਾਰੀ ਕੀਤੀ ਜਾਵੇਗੀ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਮਿਹਨਤ ਨਾਲ ਚੋਣ ਪ੍ਰਚਾਰ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿਚ ਫਤਵਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਤੋਂ ਬੇਹੱਦ ਦੁਖੀ ਹਨ ਅਤੇ ਆਮ ਆਦਮੀ ਪਾਰਟੀ ਦੇ ਲਾਰਿਆਂ ਦਾ ਵੀ ਉਨ੍ਹਾਂ ਤੇ ਕੋਈ ਅਸਰ ਨਹੀਂ ਹੈ।