best platform for news and views

ਕਾਂਗਰਸ ਦੇ ਚੰਨੀ ਵਲੋਂ ਵੀ ਬਗਾਵਤ : ਚੰਨੀ ਵੀ ਆਜਾਦ ਚੋਣ ਲੜਨਗੇ

Please Click here for Share This News

01ਬਹਾਦਰਜੀਤ ਸਿੰਘ
ਰੂਪਨਗਰ : ਕਾਂਗਰਸ ਵੱਲੋਂ ਰੂਪਨਗਰ ਹਲਕੇ ਤੋਂ ਬਰਿੰਦਰ ਢਿੱਲੋਂ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਪਾਰਟੀ ਵਿੱਚ ਵੱਡੀ ਬਗਾਵਤ ਹੋ ਗਈ ਹੈ। ਇਸ ਕਾਰਨ ਜਿੱਥੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸਮੇਤ ਅਨੇਕਾਂ ਅਹੁਦੇਦਾਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ, ਉੱਥੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਵੀ ਉਮੀਦਵਾਰ ਨਾ ਬਦਲਣ ਉਤੇ ਅਸਤੀਫਾ ਦੇ ਕੇ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇੱਥੇ ਕਾਂਗਰਸ ਭਵਨ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਏ। ਬੁਲਾਰਿਆਂ ਨੇ ਕਿਹਾ ਕਿ ਸ੍ਰੀ ਚੰਨੀ ਨੇ ਟਿਕਟ ਦੇ 16 ਦਾਅਵੇਦਾਰਾਂ ਨੂੰ ਨੂਰਪੁਰ ਬੇਦੀ ਦੇ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ’ਤੇ ਸਹੁੰ ਚੁਕਾਈ ਸੀ ਕਿ ਜੇ ਕਿਸੇ ਸਥਾਨਕ ਉਮੀਦਵਾਰ ਨੂੰ ਟਿਕਟ ਮਿਲਦੀ ਹੈ ਤਾਂ ਉਸ ਦੀ ਹਮਾਇਤ ਕੀਤੀ ਜਾਵੇਗੀ ਅਤੇ ਬਾਹਰਲੇ ਉਮੀਦਵਾਰ ਦਾ ਵਿਰੋਧ ਕੀਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਹੁਣ ਪਾਰਟੀ ਨੇ ਬਾਹਰਲੇ ਵਿਅਕਤੀ ਨੂੰ ਟਿਕਟ ਦਿੱਤੀ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਿਜੈ ਸ਼ਰਮਾ ਟਿੰਕੂ, ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਡਾ. ਰਮੇਸ਼ ਦੱਤ ਸ਼ਰਮਾ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਵਿਸਕੀ ਅਤੇ ਹਰਭਾਗ ਸਿੰਘ ਸੈਣੀ, ਸਕੱਤਰ ਅਮਰਜੀਤ ਸਿੰਘ ਭੁੱਲਰ, ਅਸ਼ੋਕ ਵਾਹੀ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਪੋਮੀ ਸੋਨੀ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸੈਣੀ, ਕਾਂਗਰਸੀ ਆਗੂ ਅਸ਼ਵਨੀ ਸ਼ਰਮਾ, ਹਰਵਿੰਦਰ ਕੌਰ ਸੰਧੂ ਤੇ ਰਾਜੇਸ਼ਵਰ ਲਾਲੀ ਨੇ ਆਪਣੇ ਅਸਤੀਫੇ ਸ੍ਰੀ ਚੰਨੀ ਨੂੰ ਸੌਂਪ ਦਿੱਤੇ। ਆਗੂਆਂ ਤੇ ਵਰਕਰਾਂ ਨੇ ਹਾਈ ਕਮਾਂਡ ਨੂੰ ਅਲਟੀਮੇਟਮ ਦਿੱਤਾ ਕਿ ਜੇ 16 ਜਨਵਰੀ ਸਵੇਰੇ 11 ਵਜੇ ਤੱਕ ਉਮੀਦਵਾਰ ਨਾ ਬਦਲਿਆ ਗਿਆ ਤਾਂ ਉਸ ਤੋਂ ਬਾਅਦ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਜੇ ਪਾਰਟੀ ਨੇ ਉਮੀਦਵਾਰ ਨਾ ਬਦਲਿਆ ਤਾਂ ਉਹ ਪਾਰਟੀ ਤੋਂ ਅਸਤੀਫਾ ਦੇ ਕੇ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਦੀ ਪੁਸ਼ਟੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਿਜੈ ਸ਼ਰਮਾ ਟਿੰਕੂ ਨੇ ਵੀ ਕੀਤੀ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਉਹ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਪਾਰਟੀ ਹਾਈ ਕਮਾਂਡ ਤੱਕ ਪਹੁੰਚਾਉਣਗੇ।

(we aret thankful to punjabi tribune for published this item)

Please Click here for Share This News

Leave a Reply

Your email address will not be published. Required fields are marked *