best platform for news and views

ਕਾਂਗਰਸ ਦੇ ਲਾਰਿਆਂ ਤੋਂ ਦੁਖੀ ਲੋਕ ਜਿਮਨੀ ਚੋਣ ਵਿਚ ਜਵਾਬ ਦੇਣਗੇ – ਤਲਬੀਰ ਗਿੱਲ

Please Click here for Share This News

ਭਿੱਖੀਵਿੰਡ 6 ਅਕਤੂਬਰ (ਹਰਜਿੰਦਰ ਸਿੰਘ ਗੋਲ੍ਹਣ)-ਲੋਕ ਸਭਾ ਹਲਕਾ ਗੁਰਦਾਸਪੁਰ ਦੀ
ਜਿਮਨੀ ਚੋਣ ਤੋਂ ਸ੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਦੇ
ਹੱਕ ਵਿਚ ਉੱਠ ਰਹੀ ਲੋਕ ਆਵਾਜ ਨੂੰ ਕੋਈ ਦਬਾਅ ਨਹੀ ਸਕਦਾ। ਇਹਨਾਂ ਸ਼ਬਦਾਂ ਦਾ
ਪ੍ਰਗਟਾਵਾ ਯੂਥ ਅਕਾਲੀ ਦਲ ਮਾਝਾ ਜੋਨ ਦੇ ਜਨਰਲ ਸਕੱਤਰ ਤਲਬੀਰ ਸਿੰਘ ਗਿੱਲ ਸਿਆਸੀ
ਸਕੱਤਰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਤੇ ਆਖਿਆ ਕਿ ਸ਼੍ਰੋਮਣੀ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ
ਮਜੀਠੀਆ ਆਦਿ ਆਗੂਆਂ ਦੀ ਅਗਵਾਈ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜਿਮਨੀ ਚੋਣ ‘ਚ ਅਕਾਲੀ
ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਤਲਬੀਰ
ਗਿੱਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ
ਪਿਛਲੀ ਅਕਾਲੀ ਸਰਕਾਰ ਨੇ ਸੂਬਾ ਪੰਜਾਬ ਦਾ ਜੰਗੀ ਪੱਧਰ ‘ਤੇ ਵਿਕਾਸ ਕਰਵਾਇਆ ਸੀ, ਉਥੇ
ਗਰੀਬ ਲੋਕਾਂ ਨੂੰ ਆਟਾ-ਦਾਲ ਸਕੀਮ, ਸ਼ਗਨ ਸਕੀਮ, ਲੜਕੀਆਂ ਨੂੰ ਸਾਈਕਲ, ਬੁਢਾਪਾ ਪੈਨਸ਼ਨ
ਆਦਿ ਅਨੇਕਾਂ ਸਮਾਜ ਭਲਾਈ ਸਕੀਮਾਂ ਦਾ ਲਾਭ ਦਿੱਤਾ, ਪਰ ਹੁਣ ਕਾਂਗਰਸ ਸਰਕਾਰ ਇਹਨਾਂ
ਸਕੀਮਾਂ ਦਾ ਭੋਗ ਪਾਉਣ ‘ਤੇ ਤੁਲੀ ਹੋਈ ਹੈ, ਜੋ ਗਰੀਬ ਲੋਕਾਂ ਦੇ ਹੱਕਾਂ ‘ਤੇ ਡਾਕਾ
ਮਾਰਨ ਦੇ ਤੁਲ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ
ਸਰਕਾਰ ਨੂੰ ਛੇ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਕਾਂਗਰਸ ਸਰਕਾਰ ਇਕ ਵੀ
ਵਾਅਦਾ ਪੂਰਾ ਕਰਨ ਵਿਚ ਨਾਕਾਮ ਸਾਬਤ ਹੋਈ ਹੈ, ਜਿਸ ਕਰਕੇ ਲੋਕ ਕਾਂਗਰਸ ਸਰਕਾਰ ਤੋਂ
ਮੂੰਹ ਮੋੜ ਚੁੱਕੇ ਹਨ ਤੇ ਹੁਣ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜਿਮਨੀ ਚੋਣ ਵਿਚ ਵੋਟਰ
ਸਵਰਨ ਸੁਲਾਰੀਆ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਗੇ। ਇਸ ਮੌਕੇ ਸਾਬਕਾ ਮੈਂਬਰ
ਐਸ.ਐਸ ਬੋਰਡ ਇਕਬਾਲ ਸਿੰਘ ਸੰਧੂ, ਰਾਜਵਿੰਦਰ ਸਿੰਘ ਗਿੱਲ, ਬਲਜਿੰਦਰ ਸਿੰਘ, ਸੁੱਖ ਆਦਿ
ਹਾਜਰ ਸਨ।


ਕੈਪਸ਼ਨ :- ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ ਗੱਲਬਾਤ ਕਰਦੇ ਹੋਏ।

Please Click here for Share This News

Leave a Reply

Your email address will not be published. Required fields are marked *