best platform for news and views

ਕਾਂਗਰਸ ਦੇ ਸਤਾਏ ਲੋਕ ‘ਗੁਰੂ’ ਨੂੰ ਭਾਰੀ ਬਹੁਮੱਤ ਨਾਲ ਜਿਤਾਉਣਗੇ : ਜਥੇ. ਸੰਤਾ ਸਿੰਘ 

Please Click here for Share This News

ਮਾਛੀਵਾੜਾ ਸਾਹਿਬ, 15 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਝੂਠੇ ਵਾਅਦਿਆਂ ਦੇ ਸਤਾਏ ਲੋਕ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਆ ਗਏ ਹਨ ਤੇ ਲੋਕ ਸਭਾ ਹਲਕਾ ਫਤਹਿਗੜ• ਸਾਹਿਬ ਤੋਂ ਉਨ•ਾਂ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਗੇ।
ਜਥੇ. ਸੰਤਾ ਸਿੰਘ ਉਮੈਦਪੁਰ ਨੇ ਕਿਹਾ ਕਿ ਪਿੰਡਾਂ ਵਿਚ ਚੋਣ ਪ੍ਰਚਾਰ ਦੌਰਾਨ ਹਲਕੇ ਵਿਚ ਕਾਂਗਰਸੀ ਉਮੀਦਵਾਰ ਦਾ ਕਈ ਥਾਈਂ ਡੱਟ ਕੇ ਵਿਰੋਧ ਹੋਇਆ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਕਾਰਜ ਠੱਪ ਹਨ, ਹਲਕੇ ਦੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ ਘਰ ਨੌਕਰੀ, ਕਰਜਾ ਮਾਫੀ, 51 ਹਜਾਰ ਰੁਪਏ ਸ਼ਗਨ ਸਕੀਮ, 2 ਹਜਾਰ ਰੁਪਏ ਪੈਨਸ਼ਨ ਤੇ ਹੋਰ ਕੀਤੇ ਵਾਅਦਿਆਂ ਤੋਂ ਇਲਾਵਾ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਚਾਰ ਹਫਤਿਆਂ ਵਿਚ ਨਸ਼ਾ ਖ਼ਤਮ ਕਰਨ ਦੀ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਤੇ ਕਾਂਗਰਸ ਦੇ ਸਤਾਏ ਲੋਕ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਡੱਟ ਕੇ ਖੜੇ ਹੋ ਗਏ ਹਨ। ਜਥੇ. ਉਮੈਦਪੁਰ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਕਰ ਰਿਹਾ ਹੈ ਪਰ ਵਿਰੋਧੀ ਪਾਰਟੀਆਂ ਝੂਠਾ ਭੰਡੀ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਜਿਸਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਜਥੇ. ਉਮੈਦਪੁਰ ਨੇ ਲੋਕਾ ਨੂੰ ਅਪੀਲ ਕੀਤੀ ਕਿ 19 ਮਈ ਨੂੰ ਚੋਣ ਨਿਸ਼ਾਨ ਤੱਕੜੀ ਤੇ ਮੋਹਰਾਂ ਲਗਾ ਕੇ ਦਰਬਾਰਾ ਸਿੰਘ ਗੁਰੂ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਤਾਂ ਜੋ ਪੰਜਾਬ ਨੂੰ ਕਾਂਗਰਸ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਸਰਕਲ ਜਥੇ. ਕੁਲਦੀਪ ਸਿੰਘ ਜਾਤੀਵਾਲ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਐਡਵੋਕੇਟ ਗੁਰਬੀਰ ਸਿੰਘ, ਚਰਨਜੀਤ ਸਿੰਘ ਲੱਖੋਵਾਲ, ਉਪਜਿੰਦਰ ਸਿੰਘ ਔਜਲਾ, ਮੋਹਣ ਸਿੰਘ, ਜਗਦੀਪ ਸਿੰਘ ਲੱਖੋਵਾਲ, ਕਮਲਜੀਤ ਸਿੰਘ, ਗੁਰਦੇਵ ਸਿੰਘ, ਹਰਚੰਦ ਸਿੰਘ, ਜਗਦੀਪ ਸਿੰਘ ਤੇ ਹੀਰਾ ਸੰਧੂ ਆਦਿ ਵੀ ਮੌਜੂਦ ਸਨ।


ਫੋਟੋ ਕੈਪਸ਼ਨ
ਮਾਛੀਵਾੜਾ ਉਮੈਦਪੁਰ : ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇ. ਸੰਤਾ ਸਿੰਘ ਉਮੈਦਪੁਰ ਤੇ ਨਾਲ ਦਿਖਾਈ ਦੇ ਰਹੇ ਹੋਰ ਆਗੂ।

Please Click here for Share This News

Leave a Reply

Your email address will not be published. Required fields are marked *