ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜਿਤਾਉਣ ਲਈ ਪੂਰਾ ਤਾਣ ਲਗਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲੰਬੀ ਅਤੇ ਜਲਾਲਾਬਾਦ ਹਲਕਿਆਂ ਵਿਚ ਸਰਕਾਰ ਵਿਰੋਧੀ ਵੋਟ ਨੂੰ ਵੰਡ ਕੇ ਬਾਦਲਾ ਨੂੰ ਜਿਤਾਉਣਾ ਚਾਹੁੰਦੀ ਹੈ। ੳੋੁ੍ਨ੍ਹਾਂ ਨੇ ਇਥੋਂ ਜਾਰੀ ਇਕ ਬਿਆਨ ਵਿਚ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਰਲ ਕੇ ਚੋਣਾ ਲੜ ਰਹੇ ਹਨ। ਦੋਵਾਂ ਪਾਰਟੀਆਂ ਦੀ ਕੋਸ਼ਿਸ਼ ਹੈ ਕਿ ਆਮ ਆਦਮੀ ਪਾਰਟੀ ਨੂੰ ਢਾਹ ਲਗਾਈ ਜਾ ਸਕੇ। ਪਰ ਇਨ੍ਹਾਂ ਦੋਵਾਂ ਪਾਰਟੀਆਂ ਦੇ ਇਹ ਸੁਪਨੇ ਪੂਰੇ ਨਹੀਂ ਹੋਣਗੇ ਅਤੇ ਪੰਜਾਬਰ ਵਿਚ ਕਾਂਗਰਸ ਅਤੇ ਅਕਾਲੀ ਦਲ ਦਾ ਸਫਾਇਆ ਹੋ ਜਾਵੇਗਾ।