best platform for news and views

ਕਿਸਾਨਾਂ ਵਲੋਂ ਆਤਮ-ਹੱਤਿਆ ਦੇ ਪੇਸ਼ ਜਾਅਲੀ ਅੰਕੜੇ

Please Click here for Share This News

ਚੰਡੀਗੜ੍ਹ, 19 ਸਤੰਬਰ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨ ਆਤਮ ਹੱਤਿਆਵਾਂ ਮਾਮਲੇ ‘ਤੇ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ 6 ਮਹੀਨਿਆ ਦੌਰਾਨ ਕਿਸਾਨਾਂ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੇ ਮਾਮਲੇ ‘ਤੇ ਜਾਅਲੀ ਆਂਕੜੇ ਪੇਸ਼ ਕਰਦੇ ਆਪਣੀ ਪਿੱਠ ਥਾਪੜੇ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਰਜ਼ਾ ਮੁਆਫ ਕਰਨ ਦੇ ਝੂਠੇ ਲਾਅਰਿਆਂ ਤੋਂ ਅੱਕੇ ਕਿਸਾਨਾ ਨੇ ਆਤਮ ਹੱਤਿਆ ਦਾ ਰਾਹ ਫੜ ਲਿਆ ਹੈ। ਇਸ ਲਈ ਸਿੱਧੇ ਤੌਰ ‘ਤੇ ਕਾਂਗਰਸ ਦੀ ਕਰਜ਼ਾ ਮੁਆਫੀ ਸਕੀਮ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਆਤਮ ਹੱਤਿਆਵਾਂ ਰੋਕਣ ਲਈ ਬਿਨ੍ਹਾਂ ਦੇਰੀ ਦੇ ਕਰਜ਼ਾ ਮੁਆਫੀ ਸਕੀਮ ਤੁਰੰਤ ਲਾਗੂ ਕਰਨ। ਉਹਨਾਂ ਕਿਹਾ ਕਿ ਕਾਂਗਰਸ ਚੋਣ ਪ੍ਰਚਾਰ ਦੌਰਾਨ ਵੀ ਅਕਾਲੀ ਦਲ ਸਰਕਾਰ ਸਮੇਂ ਸੱਤ ਹਜ਼ਾਰ ਕਿਸਾਨਾਂ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀ ਝੂਠੇ ਦੋਸ਼ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ ਅਤੇ ਹੁਣ ਵੀ ਆਪਣੇ ਕਾਰਜ਼ਕਾਲ ਦੌਰਾਨ ਹੋਈਆਂ ਕਿਸਾਨ ਆਤਮ ਹੱਤਿਆਵਾਂ ਦੀ ਝੁਠੇ ਆਂਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨ ਆਤਮ ਹੱਤਿਆਵਾਂ ਕੋਈ ਛੋਟਾ ਮਾਮਲਾ ਨਹੀਂ ਹੈ ਤੇ ਇਸ ਮਾਮਲੇ ਨੂੰ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਐਲਾਨ ਕਰਦੀ ਰਹੀ ਕਿ ਆਤਮ ਹੱਤਿਆਵਾਂ ਕਰਨ ਵਾਲੇ ਕਿਸਾਨਾਂ ਦੇ ਘਰ ਮੰਤਰੀਆਂ ਦੀ ਟੀਮ ਜਾਵੇਗੀ ਜਦਕਿ ਹੁਣ  ਸਰਕਾਰ ਖੁਦ ਹੀ ਇਹਨਾਂ ਪਰਿਵਾਰਾਂ ਦੀ ਸਾਰ ਵੀ ਨਹੀਂ ਲੈ ਰਹੀ ਬਲਕਿ ਉਲਟਾ ਗਲਤ ਚੈਕ ਵੰਡ ਕੇ ਇਹਨਾਂ ਪਰਿਵਾਰਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ।

ਪ੍ਰੋ. ਚੰਦੂਮਾਜਰਾ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾ ਆਗੂਆਂ ਨੂੰ ਵੱਡੀ ਪੱਧਰ ‘ਤੇ ਗ੍ਰਿਫਤਾਰ ਕਰਨ ਦੀ ਵੀ ਜ਼ੋਰਦਾਰ ਨਿੰਦਾ ਕੀਤੀ ਤੇ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ। ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਨਾਲ ਸਰਕਾਰ ਨੇ ਧੋਖੇਬਾਜ਼ੀ ਕੀਤੀ ਹੈ ਤਾਂ ਉਹਨਾਂ ਨੂੰ ਸਰਕਾਰ ਦੀ ਧੋਖੇਬਾਜ਼ੀ ਵਿਰੁੱਧ ਮੁਜ਼ਾਹਰਾ ਕਰਨ ਦਾ ਪੂਰਾ ਅਧਿਕਾਰ ਹੈ ਪਰ ਸਰਕਾਰ ਪੁਲਿਸ ਦੇ ਡੰਡੇ ਨਾਲ ਤਾਕਤ ਦੇ ਬਲਬੂਤੇ ਕਿਸਾਨਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ।  ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਤੇ ਇਸ ਮਾਮਲੇ ਵਿਚ ਕਾਂਗਰਸ ਨੂੰ ਕਿਸਾਨਾ ਨਾਲ ਧੋਖੇਬਾਜ਼ੀ ਕਰਨ ਦੀ ਬਿਲਕੁਲ ਇਜ਼ਾਜਤ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ਵੀ ਮੁਆਫ ਕਰਨੇ ਪੈਣਗੇ ਤੇ ਇਹਨਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨਾ ਪਵੇਗਾ।

Please Click here for Share This News

Leave a Reply

Your email address will not be published. Required fields are marked *